ਪੰਜਾਬ ਜਲੰਧਰ ’ਚ ਦਰਜਾ-4 ਮੁਲਾਜ਼ਮਾਂ ਦਾ ਪ੍ਰਦਰਸ਼ਨ/ ਬਜਟ ’ਚ ਅਣਗੌਲਿਆਂ ਕਰਨ ਦੇ ਲਾਏ ਇਲਜ਼ਾਮ/ ਬਜਟ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਅਰੇਬਾਜ਼ੀ By admin - March 17, 2026 0 2 Facebook Twitter Pinterest WhatsApp ਦਰਜਾ-4 ਮੁਲਾਜਮ ਯੂਨੀਅਨ ਵੱਲੋਂ ਅੱਜ ਜਲੰਧਰ ਦੇ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਦੇ ਬਾਹਰ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਦਰਜਾ ਚਾਰ ਸਰਕਾਰੀ ਕਰਮਚਾਰੀ ਯੂਨੀਅਨ ਦੀ ਪ੍ਰਧਾਨ ਡਿੰਪਲ ਰਹੇਲਾ ਦੀ ਅਗਵਾਈ ਹੇਠ ਇਕੱਠਾ ਹੋਏ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ 2026 ਦੇ ਬਜਟ ਤੋਂ ਕਾਫੀ ਉਮੀਦਾਂ ਸਨ ਪਰ ਸਰਕਾਰ ਨੇ ਬਜਟ ਵਿੱਚ ਕਰਮਚਾਰੀਆਂ ਨੂੰ ਕੁਝ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਈ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਚਾਰ ਸਾਲ ਬਾਅਦ ਵੀ ਪੂਰਾ ਨਹੀਂ ਕੀਤਾ। ਜਿਸ ਦੇ ਰੋਸ ਵਜੋਂ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਦੇ ਬਾਹਰ ਬਜਟ ਦੀਆਂ ਕਾਪੀਆਂ ਸਾੜ ਕੇ ਆਪਣਾ ਗੁੱਸਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਬਜਟ ਵਿੱਚ ਲੰਬਿਤ 16% ਡੀਏ, ਰੈਗੂਲਰ ਕਰਮਚਾਰੀਆਂ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਪਰ ਸਰਕਾਰ ਨੇ ਮੁਲਾਜਮਾਂ ਨੂੰ ਨਿਰਾਸ਼ ਕੀਤਾ ਹੈ, ਜਿਸ ਦੇ ਚਲਦਿਆਂ ਮੁਲਾਜਮਾ ਅੰਦਰ ਸਰਕਾਰ ਖਿਲਾਫ ਗੁੱਸਾ ਪਾਇਆ ਜਾ ਰਿਹਾ ਹੈ।