ਪੰਜਾਬ ਫਾਜਿਲਕਾ ਪ੍ਰਸ਼ਾਸਨ ਦਾ ਕਾਲਾ ਬਾਜ਼ਾਰੀ ਖਿਲਾਫ ਐਕਸ਼ਨ/ ਗੈਸ ਸਿਲੰਡਰਾਂ ਦੀ ਜਮ੍ਹਾਖੋਰੀ ਰੋਕਣ ਲਈ ਚੈਕਿੰਗ/ ਸਿਲੰਡਰਾਂ ਦੀ ਗੈਰਕਾਨੂੰਨੀ ਵਰਤੋਂ ਦੀ ਕੀਤੀ ਜਾਂਚ By admin - March 17, 2026 0 2 Facebook Twitter Pinterest WhatsApp ਫਾਜਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਲਪੀਜੀ ਗੈਸ ਦੀ ਕਾਲਾ ਬਾਜ਼ਾਰੀ ਰੋਕਣ ਲਈ ਸਰਗਰਮੀ ਆਰੰਭ ਦਿੱਤੀ ਹੈ। ਪ੍ਰਸ਼ਾਸਨ ਦੀਆਂ ਟੀਮਾਂ ਨੇ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕਰ ਕੇ ਬਾਰੀਕੀ ਨਾਲ ਜਾਂਚ ਕੀਤੀ ਹੈ। ਪ੍ਰਸ਼ਾਸਨ ਦੀਆਂ ਟੀਮਾਂ ਨੇ ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਢਾਬਿਆਂ ‘ਤੇ ਘਰੇਲੂ ਐਲਪੀਜੀ ਸਿਲੰਡਰਾਂ ਦੀ ਗ਼ੈਰਕਾਨੂੰਨੀ ਵਰਤੋਂ ਦੀ ਜਾਂਚ ਕੀਤੀ ਗਈ। ਅਧਿਕਾਰੀਆ ਨੇ ਕਿਹਾ ਕਿ ਘਰੇਲੂ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਗ਼ੈਰਕਾਨੂੰਨੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।