ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਕਾਂਗਰਸ ਦਾ ਪ੍ਰਦਰਸ਼ਨ/ LPG ਗੈਸ ਦੀ ਕਿੱਲਤ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ/ ਡੀਸੀ ਨੂੰ ਪ੍ਰਧਾਨ ਮੰਤਰੀ ਦੇ ਨਾਮ ਸੌਂਪਿਆ ਮੰਗ ਪੱਤਰ By admin - March 17, 2026 0 2 Facebook Twitter Pinterest WhatsApp ਸ੍ਰੀ ਫਤਹਿਗੜ੍ਹ ਸਾਹਿਬ ਦੇ ਕਰਤਾਰ ਕੰਪਲੈਕਸ ਵਿਖੇ ਜਿਲ੍ਹਾ ਕਾਂਗਰਸ ਕਮੇਟੀ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਦਿੱਗਜ ਆਗੂ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਕਾਂਗਰਸੀ ਆਗੂਆਂ ਐਲਜੀਪੀਸੀ ਗੈਸ ਦੀ ਕਿੱਲਤ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜਾਹਰਾ ਕੀਤਾ। ਇਸ ਮੌਕੇ ਆਗੂਆਂ ਨੇ ਡੀਸੀ ਨੂੰ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਦੇਸ਼ ਭਰ ਵਿੱਚ ਐਲ.ਪੀ.ਜੀ. ਗੈਸ ਦੀ ਭਾਰੀ ਕਮੀ ਕਾਰਨ ਆਮ ਲੋਕਾਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀ ਸਪਲਾਈ ਵਿੱਚ ਆ ਰਹੀ ਰੁਕਾਵਟ ਕਾਰਨ ਘਰੇਲੂ ਮਹਿਲਾਵਾਂ ਅਤੇ ਆਮ ਪਰਿਵਾਰ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਕਈ ਥਾਵਾਂ ‘ਤੇ ਲੋਕਾਂ ਨੂੰ ਲੰਬੇ ਸਮੇਂ ਤੱਕ ਗੈਸ ਸਿਲੰਡਰ ਉਪਲਬਧ ਨਹੀਂ ਹੋ ਰਹੇ, ਜਿਸ ਨਾਲ ਰੋਜ਼ਾਨਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਐਲ.ਪੀ.ਜੀ. ਗੈਸ ਦੀ ਸਪਲਾਈ ਸੁਚੱਜੀ ਨਾ ਕੀਤੀ ਗਈ ਤਾਂ ਕਾਂਗਰਸ ਪਾਰਟੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।