ਫਰੀਦਕੋਟ ਪੁਲਿਸ ਨੇ ਤੜਕਸਾਰ ਚਲਾਇਆ ਸਰਚ ਆਪਰੇਸ਼ਨ/ ਤਸਕਰਾਂ ਦੇ ਸ਼ੱਕੀ ਟਿਕਾਇਆਂ ਦੀ ਕੀਤੀ ਚੈਕਿੰਗ/ ਨਸ਼ੇ ਨਾਲ ਜੁੜੇ ਲੋਕਾਂ ਨੂੰ ਦਿੱਤੀ ਸਖਤ ਚਿਤਾਵਨੀ

0
2

ਫਰੀਦਕੋਟ ਪੁਲਿਸ ਵੱਲੋਂ ਅੱਜ ਤੜਕਸਾਰ ਸਰਚ ਆਪਰੇਸ਼ਨ ਚਲਾਇਆ ਗਿਆ। ਪੁਲਿਸ ਦੀਆਂ ਟੀਮਾਂ ਨੇ ਵੱਖ ਵੱਖ ਇਲਾਕਿਆਂ ਅੰਦਰ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਇਆ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਤਰਲੋਚਣ ਸਿੰਘ ਨੇ ਦੱਸਿਆ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਕਾਰਵਾਈ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਉਹਨਾ ਦੱਸਿਆ ਕਿ ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਗਈ। ਇਸ ਦੇ ਨਾਲ ਹੀ ਏਰੀਏ ਨੂੰ ਨਾਕਾ ਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕਰਕੇ ਸ਼ੱਕੀ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ ਨਾਲ ਹੀ ਨਸ਼ਾ ਪੀੜਿਤਾ ਨੂੰ ਨਸਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਦਰਾ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here