ਪੰਜਾਬ ਸਮਰਾਲਾ ’ਚ ਆਲੂ ਉਤਪਾਦਕਾਂ ਦਾ ਪ੍ਰਦਰਸ਼ਨ/ ਆਲੂ ਸੜਕਾਂ ’ਤੇ ਸੁੱਟ ਕੇ ਕੀਤੀ ਨਾਅਰੇਬਾਜ਼ੀ/ ਸਰਕਾਰੀ ਖਰੀਦ ਯਕੀਨੀ ਬਣਾਉਣ ਦੀ ਮੰਗ By admin - March 17, 2026 0 2 Facebook Twitter Pinterest WhatsApp ਪੰਜਾਬ ਵਿੱਚ ਆਲੂਆਂ ਦੇ ਲਗਾਤਾਰ ਡਿੱਗ ਰਹੇ ਭਾਅ ਕਾਰਨ ਕਿਸਾਨਾਂ ਵਿੱਚ ਗੁੱਸਾ ਵਧਦਾ ਜਾ ਰਿਹਾ ਹੈ। ਇਸਦੇ ਚਲਦੇ ਅੱਜ ਸਮਰਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਆਪਣੀ ਫਸਲ ਸੜਕਾਂ ‘ਤੇ ਸੁੱਟ ਕੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਮਨਪ੍ਰੀਤ ਸਿੰਘ ਘੁਲਾਲ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਆਲੂ ਉਤਪਾਦਕਾਂ ਨੂੰ ਮੰਦੀ ਦੀ ਮਾਰ ਸਹਿਮੀ ਪੈ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਜਟ ਵਿਚ ਕੁੱਝ ਚੰਗਾ ਹੋਣ ਦੀ ਉਮੀਦ ਸੀ ਪਰ ਸਰਕਾਰ ਨੇ ਨਿਰਾਸ਼ ਕੀਤਾ ਹੈ। ਕਿਸਾਨਾਂ ਨੇ ਸਰਕਾਰ ਤੋਂ ਆਲੂਆਂ ਦੀ ਸਰਕਾਰੀ ਖਰੀਦ ਯਕੀਨੀ ਬਣਾਉਣ ਦੀ ਮੰਗ ਕੀਤੀ। ਕਿਸਾਨਾਂ ਨੇ ਦੋਸ਼ ਲਾਇਆ ਕਿ ਝੋਨੇ ਦੀ ਫਸਲ ਦੇ ਨੁਕਸਾਨ ਤੋਂ ਬਾਅਦ ਹੁਣ ਆਲੂਆਂ ਦੇ ਮੰਦੜੇ ਭਾਅ ਨੇ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਵੱਲੋਂ ਦੂਜੇ ਰਾਜਾਂ ਵਿੱਚ ਫਸਲ ਭੇਜਣ ਲਈ ਕਿਰਾਏ ‘ਤੇ ਸਬਸਿਡੀ ਦਿੱਤੀ ਜਾਂਦੀ ਸੀ ਜਾਂ ਮਾਰਕਫੈੱਡ ਰਾਹੀਂ ਖਰੀਦ ਕਰਵਾਈ ਜਾਂਦੀ ਸੀ, ਜਿਸ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲਦੀ ਸੀ। ਕਿਸਾਨ ਆਗੂ ਮਨਪ੍ਰੀਤ ਸਿੰਘ ਕਲਾਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਸਮੱਸਿਆਵਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਸਿਰਫ਼ ਬਿਆਨਾਂ ਤੱਕ ਸੀਮਿਤ ਰਹਿ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਕਿਸਾਨਾਂ ਲਈ ਕੋਈ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਕਿਸਾਨਾਂ ਨੇ ਸਰਕਾਰ ਕੋਲ ਮੰਗ ਕੀਤੀ ਹੈ ਕਿ ਆਲੂਆਂ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ ਅਤੇ ਨੁਕਸਾਨ ਦੀ ਭਰਪਾਈ ਲਈ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ।