ਅਮਲੋਹ ਦੀ ਦੇਸ਼ ਭਗਤ ਯੂਨੀਵਰਸਿਟੀ ’ਚ ਹੰਗਾਮਾ/ ਦੂਜੇ ਰਾਜਾਂ ਤੋਂ ਆਏ ਖਿਡਾਰੀਆਂ ਨੇ ਕੀਤਾ ਪ੍ਰਦਰਸ਼ਨ/ ਸਪੋਰਟਸ ਇਵੈਂਟ ਦੇ ਨਤੀਜਿਆਂ ’ਚ ਹੇਰ-ਫੇਰ ਦਾ ਇਲਜ਼ਾਮ

0
2

 

ਸ੍ਰੀ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਅਮਲੋਹ ਵਿਖੇ ਸਥਿਤ ਦੇਸ਼ ਭਗਤ ਯੂਨੀਵਰਸਿਟੀ ਵਿਖੇ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਆਲ ਇੰਡੀਆ ਯੂਨੀਵਰਸਿਟੀ ਦੀ ਸਪੋਰਟਸ ਇਵੈਟ ਵਿਚ ਹਿੱਸਾ ਲੈਣ ਆਏ ਵੱਖ ਵੱਖ ਰਾਜਾਂ ਦੇ ਖਿਡਾਰੀਆਂ ਨੇ ਨਤੀਜਿਆਂ ਦੇ ਕਥਿਤ ਧਾਂਦਲੀ ਦੀ ਇਲਜ਼ਾਮ ਲਾਉਂਦਿਆਂ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਖਿਡਾਰੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ’ਤੇ ਪੱਖਪਾਤ ਅਤੇ ਬਦਸਲੂਕੀ ਦੇ ਗੰਭੀਰ ਇਲਜ਼ਾਮ ਲਗਾਏ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਡੀਐਸਪੀ ਅਮਲੋਹ ਗੁਰਦੀਪ ਸਿੰਘ ਨੇ ਕਿਹਾ ਕ ਦੋਵਾਂ ਧਿਰਾਂ ਨੂੰ ਬਿਠਾ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਤੋਂ ਕੰਪਲੇਂਟ ਲੈ ਕੇ ਆਲ ਇੰਡੀਆ ਮੈਨੇਜਮੈਂਟ ਯੂਨੀਵਰਸਿਟੀ ਨੂੰ ਭੇਜੀ ਜਾਵੇਗੀ, ਜੋ ਇਸ ਮਾਮਲੇ ਦੀ ਪੂਰੀ ਜਾਂਚ ਕਰੇਗੀ।

LEAVE A REPLY

Please enter your comment!
Please enter your name here