ਡੇਰਾ ਬਾਬਾ ਨਾਨਕ ਬਲਾਕ ਸੰਮਤੀ ਨੂੰ ਮਿਲਿਆ ਨਵਾਂ ਚੇਅਰਮੈਨ/ ਜੱਗੂ ਭਗਵਾਨਪੁਰੀਆਂ ਦੀ ਮਾਸੀ ਰਾਜਵਿੰਦਰ ਕੌਰ ਨੇ ਜਿੱਤੀ ਚੋਣ

0
2

 

ਗੁਰਦਾਸਪੁਰ ਅਧੀਨ ਆਉਂਦੇ ਹਲਕਾ ਡੇਰਾ ਬਾਬਾ ਨਾਨਕ ਨੂੰ ਨਵਾਂ ਬਲਾਕ ਸੰਮਤੀ ਚੇਅਰਮੈਨ ਮਿਲ ਗਿਆ ਹੈ। ਇਹ ਚੋਣ ਜੱਗੂ ਭਗਵਾਨਪੁਰੀਆਂ ਦੀ ਮਾਸੀ ਰਾਜਵਿੰਦਰ ਕੌਰ ਨੇ ਜਿੱਤ ਲਈ ਹੈ। ਹਾਈਕੋਰਟ ਦੇ ਹੁਕਮਾਂ ਤਹਿਤ ਹੋਈ ਚੋਣ ਦੌਰਾਨ ਰਾਜਵਿੰਦਰ ਕੌਰ ਨੂੰ 11 ਵੋਟਾਂ ਮਿਲੀਆਂ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੇਸ਼ਮ ਸਿੰਘ ਪੱਡਾ ਨੂੰ 8 ਵੋਟਾਂ ਮਿਲੀਆਂ ਹਨ। ਉਪ ਚੇਅਰਮੈਨ ਦੀ ਚੋਣ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਜਵੰਤ ਕੌਰ ਧਾਰੋਵਾਲੀ ਨੇ ਜਿੱਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਹਾਜ਼ਰ ਵਕੀਲਾਂ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਚੋਣ ਬਿਲਕੁਲ ਪਾਰਦਰਸ਼ੀ ਢੰਗ ਨਾਲ ਹੋਈ ਹੈ। ਹਾਈ ਕੋਰਟ ਵੱਲੋਂ ਪੁਆਇੰਟ ਵਕੀਲਾਂ ਨੇ ਵੀ ਤਸੱਲੀ ਜਾਹਰ ਕਰਦਿਆਂ  ਕਿਹਾ ਕਿ ਅਸੀਂ ਪਾਰਦਰਸ਼ੀ ਢੰਗ ਨਾਲ ਹੋਈਆਂ ਚੋਣਾਂ ਤੋਂ ਸੰਤੁਸ਼ਟ ਹਾਂ। ਇਸ ਮੌਕੇ ਉਹਨਾਂ ਵੱਲੋਂ ਮਾਨਯੋਗ ਹਾਈਕੋਰਟ ਅਤੇ ਜਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ।
ਦੱਸਣਯੋਗ ਹੈ ਕਿ ਪਿਛਲੇ ਦਿਨੀ ਹਲਕਾ ਡੇਰਾ ਬਾਬਾ ਨਾਨਕ ਵਿੱਚ ਬਲਾਕ ਸੰਮਤੀ ਮੈਂਬਰਾਂ ਦੀਆਂ ਚੋਣਾਂ ਹੋਈਆਂ ਹੋਈਆਂ ਸਨ ਜਿਸ ਵਿੱਚ 19 ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਸੀ, ਉਸ ਨੂੰ ਲੈ ਕੇ 5 ਮਾਰਚ ਨੂੰ ਚੇਅਰਮੈਨ ਦੇ ਚੋਣ ਹੋਣੀ ਸੀ ਜੋ ਕਿ ਕਿਸੇ ਕਾਰਨਾਂ ਕਰਕੇ ਨਹੀਂ ਹੋ ਸਕੀ ਸੀ। ਇਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਜੱਗੂ ਭਗਵਾਨਪੁਰੀਆ ਦੇ ਮਾਸੀ ਰਾਜਵਿੰਦਰ ਕੌਰ ਸਮੇਤ ਹੋਰ ਵੱਖ ਵੱਖ ਮੈਂਬਰਾਂ ਵੱਲੋਂ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ।
ਮਾਨਯੋਗ ਹਾਈਕੋਰਟ ਵੱਲੋਂ 17 ਮਾਰਚ ਨੂੰ ਡਿਪਟੀ ਕਮਿਸ਼ਨਰ ਅਤੇ ਵਕੀਲਾਂ ਦੇ ਵਫਦ ਦੀ ਹਾਜ਼ਰੀ ਵਿੱਚ ਵੀਡੀਓਗਰਾਫੀ ਰਾਹੀਂ ਨਿਰਪੱਖ ਚੋਣਾਂ ਕਰਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਨੂੰ ਲੈ ਕੇ ਚੇਅਰਮੈਨ ਦੇ ਦਾਅਵੇਦਾਰ ਆਜ਼ਾਦ ਉਮੀਦਵਾਰ ਵਜੋਂ ਜੱਗੂ ਭਗਵਾਨਪੁਰੀਆ ਦੇ ਮਾਸੀ ਰਾਜਵਿੰਦਰ ਕੌਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੇਸਮ ਸਿੰਘ ਪੱਡਾ ਸਨ। ਜੱਗੂ ਭਗਵਾਨਪੁਰੀਆ ਦੇ ਮਾਸੀ ਜੋ ਕਿ ਕਿਸੇ ਮੁਕਦਮੇ ਵਿੱਚ ਜੇਲ ਵਿੱਚ ਸਨ ਜਿਨਾਂ ਨੂੰ ਅੱਜ ਭਾਰੀ ਪੁਲਿਸ ਬਲ ਸਮੇਤ ਤਹਿਸੀਲ ਕੰਪਲੈਕਸ ਡੇਰਾ ਬਾਬਾ ਨਾਨਕ ਵਿਖੇ ਲਿਆਂਦਾ ਗਿਆ ਸੀ, ਜਿੱਥੇ ਇਹ ਚੋਣ ਨੇਪਰੇ ਚੜ੍ਹੀ ਹੈ।

LEAVE A REPLY

Please enter your comment!
Please enter your name here