ਜਲੰਧਰ ’ਚ ਗੈਰ ਕਾਨੂੰਨੀ ਢਾਹੁਣ ਨੂੰ ਲੈ ਕੇ ਹੰਗਾਮਾ/ ਭਾਜਪਾ ਤੇ ਕਾਂਗਰਸੀ ਆਗੂਆਂ ਨੇ ਕੀਤਾ ਪ੍ਰਦਰਸ਼ਨ/ ਹੋਟਲ ਦੇ ਇਕ ਹਿੱਸੇ ਨੂੰ ਢਾਹੁਣ ਆਈ ਸੀ ਨਿਗਮ ਟੀਮ

0
3

ਜਲੰਧਰ ਵਿਚ ਅੱਜ ਇਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਨਗਰ ਨਿਗਮ ਦੇ ਟੀਮ ਨੇ ਇਕ ਹੋਟਲ ਦੇ ਇਕ ਹਿੱਸੇ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ। ਨਿਗਮ ਅਧਿਕਾਰੀਆਂ ਦਾ ਕਹਿਣਾ ਸੀ ਕਿ ਹੋਟਲ ਦਾ ਇਹ ਹਿੱਸਾ ਨਾਜਾਇਜ਼ ਤੌਰ ਤੇ ਬਣਿਆਂ ਹੋਇਆ ਹੈ, ਜਿਸ ਨੂੰ ਤੋੜਣ ਦੀ ਅਦਾਲਤ ਨੇ ਵੀ ਇਜ਼ਾਜਤ ਦਿੱਤੀ ਹੋਈ ਹੈ। ਦੂਜੇ ਪਾਸੇ ਕਾਂਗਰਸ ਤੇ ਭਾਜਪਾ ਨਾਲ ਸਬੰਧਤ ਆਗੂਆਂ ਦਾ ਕਹਿਣਾ ਸੀ ਕਿ ਇਹ ਸਾਰਾ ਕੁੱਝ ਸਿਆਸੀ ਬਦਲਾਖੋਰੀ ਤਹਿਤ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿਚ ਧਰਨਾ ਪ੍ਰਦਰਸਨ ਕੀਤਾ ਜਾ ਰਿਹਾ ਹੈ।
ਇਸੇ ਦੌਰਾਨ ਪੁਲਿਸ ਨੇ ਕਾਰਵਾਈ ਦੌਰਾਨ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਅਤੇ ਭਾਜਪਾ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਉਨ੍ਹਾਂ ਨੂੰ ਬੱਸ ਵਿੱਚ ਬਿਠਾ ਲੈ ਗਈ। ਨਗਰ ਨਿਗਮ ਸੰਯੁਕਤ ਕਮਿਸ਼ਨ ਡਾ. ਮਨਦੀਪ ਕੌਰ ਨੇ ਕਿਹਾ ਕਿ ਇਮਾਰਤ ਦੀ ਉਲੰਘਣਾ ਸਬੰਧੀ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ। ਜਦੋਂ ਤੱਕ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਨਹੀਂ ਸੀ, ਉਦੋਂ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਅੱਜ ਅਪੀਲ ਖਾਰਜ ਹੋਣ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਅਦਾਲਤ ਨੇ ਇਹ ਮੰਨਿਆ ਹੈ ਕਿ ਹੋਟਲ ਦੇ ਕੁਝ ਹਿੱਸੇ ਨੂੰ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਗਿਆ ਹੈ, ਜੋ ਕਿ ਨਕਸ਼ੇ ਅਨੁਸਾਰ ਨਹੀਂ ਬਣਾਇਆ ਗਿਆ ਹੈ, ਜਿਸ ‘ਤੇ ਉਨ੍ਹਾਂ ਦੀ ਟੀਮ ਵੱਲੋਂ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਰਵਾਈ ਦੌਰਾਨ ਕੁਝ ਲੋਕ ਸਰਕਾਰੀ ਕੰਮ ਵਿੱਚ ਰੁਕਾਵਟ ਪਾ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here