ਪੰਜਾਬ ਅਜਨਾਲਾ ’ਚ ਮੌਸਮ ਮਿਜ਼ਾਜ ਨੇ ਡਰਾਏ ਕਿਸਾਨ/ ਧਰਤੀ ’ਤੇ ਵਿੱਛੀ ਸੈਂਕੜੇ ਏਕੜ ਕਣਕ ਦੀ ਫਸਲ/ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ By admin - March 18, 2026 0 3 Facebook Twitter Pinterest WhatsApp ਅੰਮ੍ਰਿਤਸਰ ਦੇ ਅਜਨਾਲਾ ਖੇਤਰ ਵਿਚ ਮੌਸਮ ਦੇ ਬਦਲੇ ਮਿਜ਼ਾਜ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਨੇ। ਇੱਥੇ ਬੀਤੀ ਰਾਤ ਪਏ ਤੇ ਤੇਜ਼ ਹਨੇਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਗ ਪਾਲੀ ਕਣਕ ਦੀ ਫਸਲ ਧਰਤੀ ਉਤੇ ਵਿੱਛ ਗਈ ਹੈ। ਕਿਸਾਨਾਂ ਦੇ ਦੱਸਣ ਮੁਤਾਬਕ ਪੱਕਣ ਤੇ ਆਈ ਫਸਲ ਡਿੱਗਣ ਨਾਲ ਝਾੜ ਉਤੇ ਕਾਫੀ ਫਰਕ ਪਵੇਗਾ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਵੀ ਹੜਾਂ ਕਾਰਨ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ ਸੀ, ਅਤੇ ਹੁਣ ਮੁੜ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਕਮਰ ਤੋੜ ਦਿੱਤੀ ਹੈ। ਖੇਤਾਂ ਵਿੱਚ ਡਿੱਗੀ ਕਣਕ ਕਾਰਨ ਝਾੜ ਘੱਟ ਨਿਕਲਣ ਦੀ ਸੰਭਾਵਨਾ ਹੈ, ਜਿਸ ਨਾਲ ਆਮਦਨ ‘ਚ ਵੱਡੀ ਕਮੀ ਆਵੇਗੀ। ਕਿਸਾਨਾਂ ਨੇ ਪੰਜਾਬ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਤੁਰੰਤ ਨੁਕਸਾਨੀ ਫਸਲ ਦੀ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹਨਾਂ ਨੂੰ ਇਸ ਸੰਕਟ ਤੋਂ ਰਾਹਤ ਮਿਲ ਸਕੇ।