ਪੰਜਾਬ ਕੋਟਕਪੂਰਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ/ ਰੇਲਵੇ ਸਟੇਸ਼ਨ ਸਮੇਤ ਅਹਿਮ ਥਾਵਾਂ ਦੀ ਚੈਕਿੰਗ By admin - March 19, 2026 0 2 Facebook Twitter Pinterest WhatsApp ਕੋਟਕਪੂਰਾ ਪੁਲਿਸ ਵੱਲੋਂ GRP ਅਤੇ RPF ਦੀਆਂ ਟੀਮਾਂ ਨਾਲ ਮਿਲ ਕੇ ਸਥਾਨਕ ਰੇਲਵੇ ਸਟੇਸ਼ਨ ‘ਤੇ ਆਪਰੇਸ਼ਨ ਕਾਸੋ ਤਹਿਤ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਰੇਲਵੇ ਸਟੇਸ਼ਨ ਅਤੇ ਇਸਦੇ ਨੇੜਲੇ ਇਲਾਕਿਆਂ ਵਿੱਚ ਵਿਸਥਾਰ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਯਾਤਰੀਆਂ ਦੇ ਸਮਾਨ ਦੀ ਵੀ ਚੈਕਿੰਗ ਕੀਤੀ ਗਈ। ਇਸ ਸਾਰੇ ਆਪਰੇਸ਼ਨ ਦੀ ਅਗਵਾਈ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਵੱਲੋਂ ਕੀਤੀ ਗਈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਮਾੜੇ ਅਤੇ ਸ਼ੱਕੀ ਅਨਸਰਾਂ ‘ਤੇ ਨਿਗਰਾਨੀ ਰੱਖਣ ਲਈ ਇਸ ਤਰ੍ਹਾਂ ਦੇ ਆਪਰੇਸ਼ਨ ਸਮੇਂ-ਸਮੇਂ ‘ਤੇ ਕੀਤੇ ਜਾਂਦੇ ਹਨ। ਉਹਨਾਂ ਦੱਸਿਆ ਕਿ ਇਸ ਤਹਿਤ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਭੀੜ-ਭਾੜ ਵਾਲੀਆਂ ਸਾਂਝੀਆਂ ਥਾਵਾਂ ‘ਤੇ ਅਚਾਨਕ ਚੈਕਿੰਗ ਕੀਤੀ ਜਾਂਦੀ ਹੈ, ਤਾਂ ਜੋ ਗੈਰਕਾਨੂੰਨੀ ਗਤੀਵਿਧੀਆਂ ‘ਤੇ ਰੋਕ ਲਗਾਈ ਜਾ ਸਕੇ। ਇਸੇ ਲੜੀ ਤਹਿਤ ਰੇਲਵੇ ਸਟੇਸ਼ਨ ਅਤੇ ਨੇੜਲੇ ਇਲਾਕਿਆਂ ਵਿੱਚ ਘੁੰਮਣ ਵਾਲੇ ਸ਼ੱਕੀ ਵਿਅਕਤੀਆਂ ‘ਤੇ ਨਕੇਲ ਕਸਣ ਲਈ ਇਹ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਮਾਮਲੇ ਵਿਚ ਡੀਐਸਪੀ ਸੰਜੀਵ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਜਾਂ ਗੈਰਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।