ਪੰਜਾਬ ਫਤਹਿਗੜ੍ਹ ਸਾਹਿਬ ਦੇ ਬੱਚਤ ਭਵਨ ’ਚ ਇਫਤਾਰ ਪਾਰਟੀ/ ਹਲਕਾ ਵਿਧਾਇਕ ਸਮੇਤ ਕਈ ਆਗੂ ਰਹੇ ਮੌਜੂਦ By admin - March 19, 2026 0 3 Facebook Twitter Pinterest WhatsApp ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਰਮਜਾਨ ਦੇ ਪਵਿੱਤਰ ਮਹੀਨੇ ਨੂੰ ਮੁੱਖ ਰੱਖਦੇ ਹੋਏ ਰੋਜਾ ਇਫਤਾਰ ਪਾਰਟੀ ਕਰਵਾਈ ਗਈ। ਜਿਲ੍ਹਾ ਪ੍ਰਧਾਨ ਘੱਟ ਗਿਣਤੀਆ ਡਾ.ਚਮਨ ਕੁਰੈਸ਼ੀ ਦੀ ਅਗਵਾਈ ਹੇਠ ਕੀਤੀ ਗਈ ਇਸ ਪਾਰਟੀ ਵਿਚ ਵਿਧਾਇਕ ਲਖਵੀਰ ਸਿੰਘ ਰਾਏ ਤੋਂ ਇਲਾਵਾ ਵੱਡੀ ਗਿਣਤੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹ ਇਫਤਾਰ ਪਾਰਟੀ ਆਪਸੀ ਭਾਈਚਾਰਕ ਸਾਂਝ ਦੀ ਵੱਡੀ ਮਿਸਾਲ ਹੈ ਅਤੇ ਅਜਿਹੇ ਸਮਾਗਮ ਜ਼ਰੂਰ ਕਰਵਾਏ ਜਾਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਇੱਕ ਗੁਲਦਸਤੇ ਦੇ ਵਾਂਗ ਹੈ ਜਿੱਥੇ ਸਾਰੇ ਰਲ ਮਿਲ ਆਪਸੀ ਪਿਆਰ ਨਾਲ ਰਹਿੰਦੇ ਹਨ ਤੇ ਸਾਰੇ ਇੱਕ ਦੂਜੇ ਦੇ ਤਿਉਹਾਰਾਂ ਨੂੰ ਇਕੱਠੇ ਹੋ ਕਿ ਪਿਆਰ ਨਾਲ ਮਨਾਉਂਦੇ ਹਨ। ਇਫਤਾਰ ਪਾਰਟੀ ਵਿੱਚ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ, ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਮਨੀ ਬੜਿੰਗ ,ਪੰਜਾਬ ਸਟੇਟ ਕੰਟੇਨਰ ਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ , ਮੂਸਾ ਖਾਨ ਆਦਿ ਨੇ ਸ਼ਿਰਕਤ ਕੀਤੀ।