ਪਟਿਆਲਾ ’ਚ ਜਥੇਦਾਰ ਦਾਦੂਵਾਲ ਖਿਲਾਫ਼ ਕੇਸ ਦਰਜ/ ਜਗਜੀਤ ਸਿੰਘ ਝੀਂਡਾ ਦੀ ਸ਼ਿਕਾਇਤ ’ਤੇ ਕਾਰਵਾਈ/ ਹਮਲਾ ਕਰਨ ਤੇ ਗੋਲੀ ਚਲਾਉਣ ਦੇ ਇਲਜ਼ਾਮ

0
4

ਪਟਿਆਲਾ ਅਧੀਨ ਆਉਂਦੇ ਪਾਤੜਾ ਦੇ ਥਾਣਾ ਸ਼ਤਰਾਣਾ ਠੱਰੂਆਂ ਦੀ ਪੁਲਿਸ ਨੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਖਿਲਾਫ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ  ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਝੀਂਡਾ ਦੀ ਸ਼ਿਕਾਇਤ ਤੇ ਕੀਤੀ ਗਈ ਹੈ। ਪੁਲਿਸ ਕੋਲ ਦਿੱਤੀ ਸ਼ਿਕਾਇਤ ਵਿਚ ਜਗਜੀਤ ਸਿੰਘ ਝੀਂਡਾ ਨੇ ਕਿਹਾ ਕਿ ਬੀਤੇ ਦਿਨ ਪਿੰਡ ਸ਼ੇਰਗੜ੍ਹ ਖਨੌਰੀ ਵਿਖੇ ਇੱਕ ਭੋਗ ਸਮਾਗਮ ਦੌਰਾਨ ਉਨ੍ਹਾਂ ਵਿਚਾਲੇ ਕਹਾ-ਸੁਣੀ ਹੋਈ ਸੀ, ਜਿਸ ਦੀ ਰੰਜ਼ਿਸ਼ ਤਹਿਤ ਦਾਦੂਵਾਲ ਨੇ ਉਨ੍ਹਾਂ ਨੂੰ ਰਸਤੇ ਵਿਚ ਘੇਰ ਕੇ ਮਾਰ ਦੇਣ ਦੀ ਨੀਅਤ ਨਾਲ ਹਮਲਾ ਕੀਤਾ, ਜਿੱਥੇ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ ਹੈ। ਪੁਲਿਸ ਨੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਦੇ ਦੱਸਣ ਮੁਤਾਬਕ ਪਿੰਡ ਸ਼ੇਰਗੜ੍ਹ ਵਿਖੇ ਆਪ ਆਗੂ ਜਸਵਿੰਦਰ ਸਿੰਘ ਦੇ ਮਾਤਾ ਦੇ ਭੋਗ ਸਮਾਰੋਹ ਦੌਰਾਨ ਦੋਵੇਂ ਆਗੂਆਂ ਵਿਚਾਲੇ ਤਲਖੀ ਹੋਈ ਸੀ। ਜਗਦੀਸ਼ ਸਿੰਘ ਝੀਂਡਾ ਨੇ ਪਾਤੜਾਂ ਪੁਲਿਸ ਕੋਲ ਦਰਖਾਸਤ ਦਿੱਤੀ, ਜਿਸ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਜਗਦੀਸ਼ ਸਿੰਘ ਝੀਂਡਾ ਦੇ ਬਿਆਨਾਂ ਦੇ ਆਧਾਰ ਉੱਤੇ ਬਾਬਾ ਬਲਜੀਤ ਸਿੰਘ ਦਾਦੂਵਾਲ ਅਤੇ ਉਹਨਾਂ ਦੇ ਸੱਤ ਅੱਠ ਅਣਪਛਾਤੇ ਸਮਰਥਕਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ।
ਜਗਦੀਸ਼ ਸਿੰਘ ਝੀਂਡਾ ਦੇ ਇਲਜ਼ਾਮਾਂ ਮੁਤਾਬਕ ਸਮਾਗਮ ਤੋਂ ਬਾਅਦ ਜਦੋਂ ਉਹ ਵਾਪਸ ਹਰਿਆਣਾ ਵੱਲ ਜਾ ਰਹੇ ਸੀ ਤਾਂ ਰਸਤੇ ਵਿੱਚ ਦਾਦੂਵਾਲ ਨੇ ਆਪਣੇ ਅੰਗ ਰੱਖਿਅਕ ਨੂੰ ਉਹਨਾਂ ਤੇ ਗੋਲੀ ਚਲਾਉਣ ਲਈ ਉਕਸਾਇਆ ਪਰ ਉਹਨਾਂ ਦੇ ਸਿਕਿਓਰਟੀ ਗਾਰਡ ਨੇ ਅੱਗੇ ਆ ਕੇ ਉਹਨਾਂ ਦੀ ਜਾਨ ਬਚਾਈ ਹੈ। ਉਧਰ ਬਲਜੀਤ ਸਿੰਘ ਦਾਦੂਵਾਲ ਨੇ ਦੋਸ਼ ਨਕਾਰਦਿਆਂ ਕਿਹਾ ਕਿ ਉਹ ਸ਼ਰਧਾਂਜਲੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਸ ਸਮੇਂ ਝੀੰਡਾ ਨੇ ਉੱਚੀ ਉੱਚੀ ਬੋਲਣਾ ਸ਼ੁਰੂ ਕਰ ਦਿੱਤਾ। ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਚਲਦੇ ਸਮਾਗਮ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਬੋਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਕੀਤੀ ਗਈ ਸੀ ਅਤੇ ਹੁਣ ਮੁੜ ਸ਼ਰਧਾਂਜਲੀ ਸਮਾਰੋਹ ਦੌਰਾਨ ਵੀ ਗੁਰੂ ਦੀ ਹਜ਼ੂਰੀ ਵਿੱਚ ਅਪਸ਼ਬਦ ਬੋਲ ਗਏ ਨੇ ਜੋ ਮਰਿਆਦਾ ਦੀ ਉਲੰਘਣਾ ਦੀ ਉਲੰਘਣਾ ਹੈ।

LEAVE A REPLY

Please enter your comment!
Please enter your name here