ਫਰੀਦਕੋਟ ਕੇਂਦਰੀ ਜੇਲ੍ਹ ਅੰਦਰ ਅਚਨਚੇਤ ਚੈਕਿੰਗ/ ਸੈਂਕੜੇ ਪੁਲਿਸ ਮੁਲਾਜ਼ਮਾਂ ਵੱਲੋਂ ਗਹਿਰਾਈ ਨਾਲ ਜਾਂਚ

0
3

ਪੁਲਿਸ ਵੱਲੋਂ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ ਫਰੀਦਕੋਟ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।   ਐਸਐਸਪੀ ਪ੍ਰਗਿਆ ਜੈਨ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਜੇਲ ਦੇ ਹਰ ਹਿੱਸੇ ਦੀ ਜਾਚ ਕੀਤੀ ਗਈ, ਜਿਸ ਵਿੱਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਨਵੀਨ ਕੁਮਾਰ ਨੇ ਦੱਸਿਆ ਕਿ ਇਹ ਚੈਕਿੰਗ ਪੁਲਿਸ ਕਰਮਚਾਰੀਆਂ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਕੀਤੀ ਗਈ ਹੈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ।
ਉਹਨਾ ਦੱਸਿਆ ਕਿ ਇਸ ਦੌਰਾਨ ਪੁਲਿਸ ਟੀਮਾਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿੱਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ। ਉਹਨਾ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ ਦੇ ਅੰਦਰ ਸੁਰੱਖਿਆ ਪ੍ਰਬੰਧਾ ਦੀ ਜਾਚ ਲਈ ਕੀਤੀ ਗਈ।

LEAVE A REPLY

Please enter your comment!
Please enter your name here