ਪੰਜਾਬ ਫਰੀਦਕੋਟ ’ਚ ਜਿਲ੍ਹਾ ਖੁਰਾਕ ਸਪਲਾਈ ਵਿਭਾਗ ਦੀ ਰੇਡ/ ਹੋਟਲਾਂ, ਰੈਸਟੋਰੈਂਟਾਂ ਤੇ ਫੂਡ ਸਟਾਲਾਂ ਦੀ ਅਚਨਚੇਤ ਚੈਕਿੰਗ/ ਘਰੇਲੂ ਗੈਸ ਦੀ ਦੁਰਵਰਤੋਂ ਰੋਕਣ ਲਈ ਕੀਤੀ ਜਾਂਚ By admin - March 21, 2026 0 2 Facebook Twitter Pinterest WhatsApp ਫਰੀਦਕੋਟ ਦੇ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਵੱਲੋਂ ਸ਼ਹਿਰ ਦੇ ਹੋਟਲਾਂ, ਰੈਸਟੋਰੈਂਟਾਂ ਤੇ ਫੂਡ ਸਟਾਲਾਂ ਉਤੇ ਰੇਡ ਮਾਰ ਕੇ ਚੈਕਿੰਗ ਕੀਤੀ ਹੈ। ਵਿਭਾਗ ਨੇ ਇਹ ਕਾਰਵਾਈ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ ਰੋਕਣ ਦੇ ਮਕਸਦ ਨਾਲ ਕੀਤੀ ਗਈ ਹੈ। ਵਿਭਾਗ ਦੀ ਟੀਮ ਨੇ 20 ਦੇ ਕਰੀਬ ਘਰੇਲੂ ਗੈਸ ਦਗੇ ਸਿਲੰਡਰ ਜ਼ਬਤ ਕੀਤੇ ਹਨ, ਜਿਨ੍ਹਾਂ ਦੀ ਵਰਤੋਂ ਵਪਾਰਕ ਮਸਕਦਾਂ ਲਈ ਹੋ ਰਹੀ ਹੈ। ਖਬਰਾਂ ਮੁਤਾਬਕ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਫ਼ੂਡ ਸਪਾਲਾਈ ਕੰਟਰੋਲਰ ਨੇ ਖੁਰਾਕ ਸਪਲਾਈ ਵਿਭਾਗ ਨੂੰ ਗੈਸ ਦੀ ਕਾਲਾਬਾਜ਼ਾਰੀ ਰੋਕਣ ਦੀਆਂ ਹਦਾਇਤਾਂ ਦਿੱਤੀਆਂ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਜ਼ਰਾਇਲ-ਈਰਾਨ ਜੰਗ ਦੇ ਚਲਦਿਆਂ ਤੇਲ ਤੇ ਗੈਸ ਦੀਆਂ ਕੀਮਤਾਂ ਵਧਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਿਸ ਦੇ ਚਲਦਿਆਂ ਲੋਕਾਂ ਅੰਦਰ ਪੈਨਿਕ ਦੇ ਮਾਹੌਲ ਬਣਿਆ ਹੋਇਆ ਹੈ ਅਤੇ ਕਈ ਥਾਵਾਂ ਉਤੇ ਐਲਜੀਪੀਸੀ ਦੀ ਕਮੀ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਨੇ। ਇਸੇ ਦੌਰਾਨ ਕੁੱਝ ਥਾਵਾਂ ਉਤੇ ਗੈਸ ਸਿਲੰਡਰਾ ਦੀ ਕਾਲਾਬਜ਼ਾਰੀ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਫ਼ੂਡ ਸਪਾਲਾਈ ਕੰਟਰੋਲਰ ਦੇ ਨਿਰਦੇਸ਼ਾਂ ਤੇ ਖੁਰਾਕ ਸਪਲਾਈ ਵਿਭਾਗ ਵੱਲੋਂ ਸ਼ਹਿਰ ਅੰਦਰ ਵੱਖ ਵੱਖ ਥਾਵਾਂ ਤੇ ਚੈਕਿੰਗ ਕੀਤੀ ਅਤੇ ਹੋਟਲਾਂ,ਰੈਸਟੋਰੈਂਟ, ਫ਼ੂਡ ਕਾਰਨਰ ਅਤੇ ਹਲਵਾਈ ਦੀਆਂ ਦੁਕਾਨਾਂ ਤੇ ਚੈਕਿੰਗ ਕੀਤੀ ਤਾਂ ਜੋ ਘਰੇਲੂ ਗੈਸ ਸਿਲੰਡਰਾ ਦੀ ਦੁਰਵਰਤੋਂ ਨਾ ਹੋ ਸਕੇ।