ਜਲੰਧਰ ’ਚ ਸਰਕਾਰ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ/ ਡੀਐਮ ਖੁਦਕੁਸ਼ੀ ਨੂੰ ਲੈ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ/ ਮੰਤਰੀ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਕੀਤੀ ਮੰਗ

0
3

ਵੇਅਰਾਊਸ ਦੇ ਜ਼ਿਲ੍ਹਾ ਮੈਨੇਜਰ ਗੁਰਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਅੱਜ ਜਲੰਧਰ ਵਿਖੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਕਾਂਗਰਸ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀ ਆਗੂਆਂ ਨੇ ਕਾਂਗਰਸ ਭਵਨ ਦੇ ਬਾਹਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ।  ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਦੀ ਕੋਈ ਲੋੜ ਨਹੀਂ ਹੈ ਬਲਕਿ ਸਿੱਧਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਨੇਜਰ ਗਗਦੀਪ ਸਿੰਘ ਰੰਧਾਵਾ ਚੰਗੇ ਕੰਮਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਮੰਤਰੀ ਖਿਲਾਫ ਗੰਭੀਰ ਦੋਸ਼ ਲੱਗੇ ਨੇ, ਇਸ ਲਈ ਮੰਤਰੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।

LEAVE A REPLY

Please enter your comment!
Please enter your name here