ਪੰਜਾਬ ਬਟਾਲਾ ਪੁਲਿਸ ਦਾ ਨਾਜਾਇਜ਼ ਸ਼ਰਾਬ ਖਿਲਾਫ਼ ਐਕਸ਼ਨ/ 60 ਲੀਟਰ ਲਾਹਣ ਤੇ 10 ਬੋਤਲਾਂ ਸ਼ਰਾਬ ਬਰਾਮਦ/ ਮੁਲਜ਼ਮ ਫਰਾਰ, ਪੁਲਿਸ ਨੇ ਦਰਜ ਕੀਤਾ ਕੇਸ By admin - March 23, 2026 0 2 Facebook Twitter Pinterest WhatsApp ਬਟਾਲਾ ਦੇ ਬੱਸ ਸਟੈਂਡ ਚੌਂਕੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਖਿਲਾਫ ਕਾਰਵਾਈ ਕਰਦਿਆਂ 60 ਲੀਟਰ ਲਾਹਣ ਤੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਲੀਕ ਵਾਲਾ ਤਲਾਬ ਇਲਾਕੇ ਅੰਦਰ ਛਾਪੇਮਾਰੀ ਕਰ ਕੇ ਇਕ ਚਾਲੂ ਭੱਠੀ ਫੜੀ। ਪੁਲਿਸ ਨੇ ਮੌਕੇ ਤੇ 10 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 60 ਲੀਟਰ ਲਾਹਣ ਬਰਾਮਦ ਕੀਤੀ ਹੈ। ਪੁਲਿਸ ਦੇ ਦੱਸਣ ਮੁਤਾਬਕ ਛਾਪੇਮਾਰੀ ਦੌਰਾਨ ਮੁਲਜਮ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਸਟੈਂਡ ਪੁਲਸ ਚੌਂਕੀ ਦੇ ਇੰਚਾਰਜ ਸਤਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤੇ ਤਹਿਤ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਲੀਕ ਵਾਲਾ ਤਲਾਬ ਬਟਾਲਾ ’ਚ ਸਥਿਤ ਇਕ ਇਮਾਰਤ ਤੋਂ ਛਾਪੇਮਾਰੀ ਦੌਰਾਨ 60 ਲੀਟਰ ਲਾਹਣ, 10 ਬੋਤਲਾਂ ਨਾਜਾਇਜ਼ ਸ਼ਰਾਬ, ਚਾਲੂ ਭੱਠੀ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲਸ ਨੇ ਨਾਜਾਇਜ਼ ਸ਼ਰਾਬ ਨੂੰ ਕਬਜ਼ੇ ’ਚ ਲੈ ਕੇ ਫਰਾਰ ਹੋਏ ਵਿਅਕਤੀ ਦੇ ਵਿਰੁੱਧ ਥਾਣਾ ਸਿਟੀ ’ਚ ਕੇਸ ਦਰਜ ਕਰ ਦਿੱਤਾ ਹੈ।