ਪੰਜਾਬ ਮੋਗਾ ਦੇ ਵਾਰਡ 9 ’ਚ 49 ਲੱਖ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ/ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕੀਤਾ ਉਦਘਾਟਨ/ ਇੰਟਰਲਾਕ ਟਾਈਲਾਂ ਨਾਲ ਗਲੀਆਂ ਦੀ ਹੋਵੇਗੀ ਕਾਇਆਕਲਪ By admin - March 23, 2026 0 3 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਅੰਦਰ ਵਿਕਾਸ ਕੰਮਾਂ ਵਿਚ ਲਗਾਤਾਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਤਹਿਤ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਅੱਜ ਸ਼ਹਿਰ ਦੇ ਵਾਰਡ ਨੰਬਰ-9 ਵਿਚ 49 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਵਾਰਡ ਦੀਆਂ ਗਲੀਆਂ ਕਾਫੀ ਸਮੇਂ ਤੋਂ ਖਰਾਬ ਹੋ ਚੁੱਕੀਆਂ ਸਨ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਨੂੰ ਦੇਖਦਿਆਂ ਗਲੀਆਂ ਦੇ ਨਵੀਨਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਲਗਭਗ ਪੰਜ ਗਲੀਆਂ ਦਾ ਨਵੀਨੀਕਰਨ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਬਹੁਤ ਸਾਰੇ ਕੰਮ ਨੇਪਰੇ ਚੜ੍ਹ ਚੁਕੇ ਹਨ ਅਤੇ ਬਾਕੀ ਰਹਿੰਦੇ ਵੀ ਛੇਤੀ ਮੁਕੰਮਲ ਕਰ ਦਿੱਤੇ ਜਾਣਗੇ। ਵਿਧਾਇਕ ਅਰੋੜਾ ਨੇ ਵਾਰਡ ਨੰਬਰ 9 ਦੇ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਲਾਕੇ ਵਿੱਚ ਪਹਿਲਾਂ ਹੀ ਸਕੂਲ, ਪਲੇਗਰਾਊਂਡ ਅਤੇ ਸੜਕਾਂ ਨਾਲ ਸੰਬੰਧਿਤ ਕਈ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਅਤੇ ਜਿਹੜੀਆਂ ਗਲੀਆਂ ਬਾਕੀ ਰਹਿ ਗਈਆਂ ਸਨ, ਉਹਨਾਂ ਦਾ ਕੰਮ ਵੀ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵਾਰਡ ਨੰਬਰ 9 ਵਿੱਚ ਹੋਰ ਵੀ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਹਰ ਤਰ੍ਹਾਂ ਦੀ ਬਿਹਤਰ ਸੁਵਿਧਾ ਮਿਲ ਸਕੇ। ਉਨ੍ਹਾਂ ਕਿਹਾ ਕਿ ਅੱਜ ਵਾਰਡ ਨੰਬਰ 9 ਵਿੱਚ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਵਾਰਡ ਉਨ੍ਹਾਂ ਦਾ ਆਪਣਾ ਵਾਰਡ ਹੈ ਅਤੇ ਇੱਥੋਂ ਦੀ ਐਮਸੀ ਸਬਜੀਤ ਕੌਰ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਬਦੌਲਤ ਮੋਗਾ ਸ਼ਹਿਰ ਵਿੱਚ ਵਿਕਾਸ ਦੇ ਕੰਮ ਲਗਾਤਾਰ ਜਾਰੀ ਹਨ।