ਜਲੰਧਰ ’ਚ ਕਾਂਗਰਸ ਪਾਰਟੀ ਨੇ ਮਨਾਇਆ ਸ਼ਹੀਦੀ ਦਿਵਸ/ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ-ਮਲਾਵਾਂ ਭੇਂਟ/ ਸ਼ਹੀਦਾਂ ਦੀ ਦੇਸ਼ ਲਈ ਕੀਤੀ ਕੁਰਬਾਨੀ ਨੂੰ ਕੀਤਾ ਯਾਦ

0
2

 

ਜਲੰਧਰ ਵਿਖੇ ਕਾਂਗਰਸ ਪਾਰਟੀ ਵੱਲੋਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ‘ਤੇ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਕੱਤਰ ਹੋਏ ਕਾਂਗਰਸੀ ਆਗੂਆਂ ਨੇ ਸ਼ਹਿਰ ਦੇ ਭਗਤ ਸਿੰਘ ਚੌਕ ‘ਤੇ ਭਗਤ ਸਿੰਘ ਦੇ ਬੁੱਤ ‘ਤੇ ਹਾਰ ਪਾ ਕੇ ਸ਼ਹੀਦਾਂ ਦੀ ਦੇਸ਼ ਲਈ ਕੀਤੀ ਕੁਰਬਾਨੀ ਨੂੰ ਯਾਦ ਕੀਤਾ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਬੇਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਪਾਏ ਪੂਰਨਿਆਂ ਉਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਵੈਸਟ ਹਲਕੇ ਦੀ ਇੰਚਾਰਜ ਕਾਂਗਰਸ ਆਗੂ ਸੁਰਿੰਦਰ ਕੌਰ ਨੇ ਕਿਹਾ ਕਿ ਭਗਤ ਸਿੰਘ ਦਾ ਸ਼ਹੀਦੀ ਦਿਵਸ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਦੇਸ਼ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦੀ ਬਦੌਲਤ ਹੀ ਅਸੀਂ ਦੇਸ਼ ਵਿੱਚ ਆਜ਼ਾਦੀ ਦੀ ਜ਼ਿੰਦਗੀ ਜੀ ਰਹੇ ਹਾਂ।

LEAVE A REPLY

Please enter your comment!
Please enter your name here