ਪੰਜਾਬ ਨੰਗਲ ’ਚ ਲੋਕਾਂ ਨੂੰ ਮਿਲਣ ਪਹੁੰਚੇ ਮੰਤਰੀ ਹਰਜੋਤ ਬੈਂਸ/ ਲੋਕ ਮਿਲਣੀ ਤਹਿਤ ਸੁਣੀਆਂ ਸਮੱਸਿਆਵਾਂ/ ਮਸਲੇ ਸੁਣ ਕੇ ਮੌਕੇ ’ਤੇ ਹੱਲ ਕਰਨ ਦੀਆਂ ਹਦਾਇਤਾਂ By admin - March 23, 2026 0 2 Facebook Twitter Pinterest WhatsApp ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅੱਜ ਨੰਗਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਨੂੰ ਮੌਕੇ ਤੇ ਹੱਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮਿਲਣੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਨੰਗਲ ਹਲਕੇ ਵਿਚ ਵੱਡੇ ਕੰਮ ਕੀਤੇ ਜਾ ਰਹੇ ਹਨ। ਪੀਣ ਵਾਲੇ ਪਾਣੀ ਦੀ ਸਮੱਸਿਆ ਬਾਰੇ ਉਨ੍ਹਾਂ ਕਿਹਾ ਕਿ ਇਸ ਕਮੀ ਨੂੰ ਪੂਰਾ ਕਰਨ ਲਈ ਸਤਿਲੁਜ ਦਰਿਆ ਵਿਚੋਂ ਪਾਣੀ ਦੇਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਵਿਕਾਸ ਦੀ ਲਹਿਰ ਚਲਾਈ ਜਾ ਰਹੀ ਹੈ ਤੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਦਰਿਆਵਾਂ ਨੂੰ ਚੈਨਲਲਾਈਜ ਕੀਤਾ ਜਾ ਰਿਹਾ ਹੈ। ਵੱਡੇ ਤਿੰਨ ਪੁਲਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਨਾਲ ਹਰ ਪਿੰਡ ਹਰ ਗਲੀ ਵਿੱਚ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ। ਨੰਗਲ ਹਲਕੇ ਵਿੱਚੋਂ ਪਾਣੀ ਗੁਜਰ ਕੇ ਪੰਜਾਬ ਭਰ ਨੂੰ ਦਿੱਤਾ ਜਾਂਦਾ ਹੈ ਪਰ ਨੰਗਲ ਵਿੱਚ ਪਾਣੀ ਦੀ ਕਮੀ ਹੈ ਉਸ ਦਾ ਵੀ ਹੱਲ ਕੀਤਾ ਜਾ ਰਿਹਾ ਹੈ ਸਤਲੁਜ ਦਰਿਆ ਦੇ ਪਾਣੀ ਨੂੰ ਨੰਗਲ ਹਲਕੇ ਵਿੱਚ ਹੀ ਦਿੱਤਾ ਜਾਵੇਗਾ ਜਿਸ ਦੇ ਚਲਦਿਆਂ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ ਜਿਸ ਦੇ ਉੱਤੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਉਹਨਾਂ ਨੇ ਹਿਮਾਚਲ ਸਰਕਾਰ ਤੇ ਤੰਜ ਕਸਦਿਆਂ ਹੋਇਆ ਕਿਹਾ ਕਿ ਪੰਜਾਬ ਸਰਕਾਰ 600 ਯੂਨਿਟ ਫਰੀ ਦੇ ਰਹੀ ਹੈ ਹਿਮਾਚਲ ਨੇ 300 ਯੂਨਿਟ ਦਾ ਵਾਅਦਾ ਕੀਤਾ ਸੀ ਪਰ 125 ਯੂਨਿਟ ਵੀ ਨਹੀਂ ਦੇ ਰਹੀ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਵਧਾਇਆ ਟੋਲ ਟੈਕਸ ਇੱਕ ਲੁੱਟ ਹੈ ਜਿਸਦੇ ਖਿਲਾਫ ਪੰਜਾਬ ਸਰਕਾਰ ਵੀ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਹਿਮਾਚਲ ਦੇ ਲੋਕਾਂ ਨੂੰ ਪਰੇਸ਼ਾਨੀ ਨਾ ਆਵੇ ਇਸ ਕਰਕੇ ਛੋਟੀ ਗੱਡੀਆਂ ਨੂੰ ਛੱਡ ਕੇ ਹਿਮਾਚਲ ਦੀਆਂ ਵੱਡੀਆਂ ਕਮਰਸ਼ੀਅਲ ਗੱਡੀਆਂ ਉੱਤੇ ਵੱਡਾ ਟੋਲ ਟੈਕਸ ਲਗਾਇਆ ਜਾਵੇਗਾ ਅਤੇ ਨੰਗਲ ਖੇਤਰ ਵਿੱਚ ਦੋ ਆਲੀਸ਼ਾਨ ਵੱਡੇ ਮਾਲ ਬਣਾਏ ਜਾਣਗੇ ਤਾਂ ਕਿ ਇਲਾਕੇ ਦੇ ਲੋਕ ਹਿਮਾਚਲ ਮਹਿਤਪੁਰ ਜਾਂ ਊਨਾ ਜਾ ਕੇ ਖਰੀਦਦਾਰੀ ਨਾ ਕਰਨ।