ਜਲੰਧਰ ਪੁਲਿਸ ਵੱਲੋਂ ਗੈਂਗਸਟਰ ਦਾ ਐਨਕਾਊਟਰ/ ਸੋਨੂੰ ਖੱਤਰੀ ਗਰੋਹ ਦਾ ਮੈਂਬਰ ਜ਼ਖਮੀ ਹਾਲਤ ’ਚ ਕਾਬੂ/ 2 ਪਿਸਟਲ ਤੇ ਇਕ ਮੋਟਰ ਸਾਇਕਲ ਬਰਾਮਦ

0
3

 

ਜਲੰਧਰ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਦੇ ਗੁਰਗੇ ਦਾ ਐਨਕਾਊਟਰ ਕੀਤਾ ਹੈ। ਫੜੇ ਗਏ ਮੁਲਜਮ ਦੀ ਪਛਾਣ ਕੁਲਵੰਤ ਸਿੰਘ ਗੋਪਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮੁਕਾਬਲੇ ਦੌਰਾਨ 12 ਰਾਊਂਡ ਫਾਇਰਿੰਗ ਹੋਈ ਹੈ। ਪੁਲਿਸ ਨੇ ਮੁਲਜਮ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜੇ ਵਿਚੋਂ ਦੋ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਮੁੱਢਲੀ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਫਗਵਾੜਾ ਵਿੱਚ ਸੁਧੀਰ ਸਵੀਟ ਸ਼ਾਪ ‘ਤੇ ਹੋਈ ਗੋਲੀਬਾਰੀ ਦੇ ਸਬੰਧ ਵਿੱਚ ਲੋੜੀਂਦਾ ਸੀ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ
ਪੁਲਿਸ ਦੇ ਦੱਸਣ ਮੁਤਾਬਕ ਸੀਆਈਏ ਸਟਾਫ ਅਤੇ ਸਦਰ ਪੁਲਿਸ ਦੀ ਇੱਕ ਟੀਮ ਫੋਲਡੀਵਾਲ ਇਲਾਕੇ ਅੰਦਰ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਨੇ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸਦਾ ਪਿੱਛਾ ਕੀਤਾ ਮੁਲਜਮ ਨੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਉਸ ‘ਤੇ ਗੋਲੀ ਚਲਾਈ ਜੋ ਮੁਲਜਮ ਦੀ ਲੱਤ ਤੇ ਲੱਗੀ।
ਪੁਲਿਸ ਨੇ ਮੁਲਜਮ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕਰ ਕੇ ਉਸ ਦੇ ਕਬਜੇ ਵਿਚੋਂ ਦੋ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ  ਮੁਲਜ਼ਮ ਦੇ ਖਿਲਾਫ ਵੱਖ-ਵੱਖ ਥਾਣਿਆਂ ਵਿੱਚ 18 ਮਾਮਲੇ ਦਰਜ ਹਨ। ਮੁਲਜਮ ਸੋਨੂੰ ਖੱਤਰੀ ਗੈਂਗ ਅਤੇ ਜੋਗਾ ਫੋਲਡੀਵਾਲ ਲਈ ਕੰਮ ਕਰਦਾ ਸੀ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਿਛਲੇ ਦਿਨੀਂ ਫਗਵਾੜਾ ਵਿੱਚ ਸੁਧੀਰ ਸਵੀਟ ਸ਼ਾਪ ‘ਤੇ ਹੋਈ ਗੋਲੀਬਾਰੀ ਦੇ ਸਬੰਧ ਵਿੱਚ ਲੋੜੀਂਦਾ ਸੀ।

LEAVE A REPLY

Please enter your comment!
Please enter your name here