ਪੰਜਾਬ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਾਸੂਸੀ ਨੈੱਟਵਰਕ ਬੇਨਕਾਬ/ ਪਾਕਿਸਤਾਨ ਭੇਜੀ ਜਾਂਦੀ ਸੀ ਫੌਜ ਦੀ ਗੁਪਤ ਜਾਣਕਾਰੀ/ 2 ਮੁਲਜਮਾਂ ਨੂੰ ਗ੍ਰਿਫਤਾਰ ਕਰ ਕੇ ਜਾਂਚ ਕੀਤੀ ਸ਼ੁਰੂ By admin - March 24, 2026 0 2 Facebook Twitter Pinterest WhatsApp ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਫੌਜੀ ਜਾਣਕਾਰੀ ਗਲਤ ਅਨਸਰਾਂ ਕੋਲ ਲੀਕ ਕਰਨ ਵਾਲੇ ਜਾਸੂਸੀ ਨੈੱਟਵਰਕ ਬੇਨਕਾਬ ਕੀਤਾ ਹੈ। ਪੁਲਿਸ ਨੇ ਦੋ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗਰੋਹ ਪਾਕਿਸਤਾਨੀ ਏਜੰਟਾਂ ਨਾਲ ਸੰਪਰਕ ਰੱਖ ਕੇ ਫੌਜ ਦੀ ਗੁਪਤ ਜਾਣਕਾਰੀ ਲੀਕ ਕਰਨ ਲਈ ਸਰਗਰਮ ਸੀ। ਕਾਬੂ ਕੀਤੇ ਮੁਲਜਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਮਿੰਟੂ ਵਾਸੀ ਮੰਡੇਰ ਕਲੋਨੀ, ਸ੍ਰੀ ਮੁਕਤਸਰ ਸਾਹਿਬ, ਅਤੇ ਬਲਰਾਜ ਸਿੰਘ ਵਾਸੀ ਚਿਬੜਾਂਵਾਲੀ ਵਜੋਂ ਹੋਈ ਹੈ। ਇਹਨਾਂ ਦਾ ਤੀਸਰਾ ਸਾਥੀ ਪ੍ਰੀਤਪਾਲ ਸਿੰਘ ਉਰਫ ਯੋਗਰਾਜ ਸਿੰਘ ਉਰਫ ਜੱਗਾ ਪਹਿਲਾਂ ਹੀ ਜੇਲ ਵਿਚ ਬੰਦ ਹੈ। ਮੁਢਲੀ ਜਾਂਚ ਮੁਤਾਬਕ ਮੁਲਜਮ ਪਾਕਿਸਤਾਨੀ ਵਟਸਐਪ ਨੰਬਰਾਂ ਨਾਲ ਲੰਮੇ ਸਮੇਂ ਤੋਂ ਸੰਪਰਕ ਵਿੱਚ ਸਨ ਅਤੇ ਪੈਸਿਆਂ ਦੀ ਲਾਲਚ ਵਿੱਚ ਆਰਮੀ ਦੇ ਗੁਪਤ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਨਾਲ ਸੰਬੰਧਿਤ ਜਾਣਕਾਰੀ ਪਾਕਿਸਤਾਨੀ ਆਈਐਸਆਈ ਏਜੰਟਾਂ ਨੂੰ ਭੇਜ ਰਹੇ ਸਨ। ਪੁਲਿਸ ਸੂਤਰਾਂ ਮੁਤਾਬਕ ਮੁਲਜਮਾਂ ਦੀ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਨ੍ਹਾਂ ਵੱਲੋਂ ਵਿਸਾਖਾਪਟਨਮ ਵਿਖੇ ਹੋਏ “ਸਵਰੱਖਸ਼ਾ ਮਹਾਉਤਸਵ 2025” ਦੌਰਾਨ ਫੋਟੋਆਂ ਅਤੇ ਵੀਡੀਓ ਤਿਆਰ ਕਰਕੇ ਅੱਗੇ ਭੇਜੀਆਂ ਗਈਆਂ। ਇਸ ਤੋਂ ਇਲਾਵਾ ਇਹ ਵਿਅਕਤੀ ਹੋਰ ਸੰਵੇਦਨਸ਼ੀਲ ਸੈਨਿਕ ਜਾਣਕਾਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਸਨ। ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ ਵੱਲੋਂ ਬਠਿੰਡਾ ਬਾਈਪਾਸ, ਸ੍ਰੀ ਮੁਕਤਸਰ ਸਾਹਿਬ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਮੁਖਬਰ ਵੱਲੋਂ ਗੁਪਤ ਇਤਲਾਹ ਪ੍ਰਾਪਤ ਹੋਈ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵੱਲੋਂ ਮੁਕਦਮਾ ਨੰਬਰ 81 ਮਿਤੀ 21.03.2026 ਅ/ਧ 152 BNS ਅਤੇ Official Secrets Act 1923 ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਦਰਜ ਕੀਤਾ ਗਿਆ ਤੇ ਤੁਰੰਤ ਖਾਸ ਟੀਮ ਤਿਆਰ ਕਰਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਦੋਸ਼ੀਆਂ ਨੂੰ ਪੇਸ਼ ਕਰਕੇ ਮਾਨਯੋਗ ਅਦਾਲਤ ਪਾਸੋਂ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ ਜਾ ਚੁੱਕਿਆ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।