ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਘੇਰੀ ਸਰਕਾਰ/ ਮੰਤਰੀ ਨੂੰ ਬਚਾਉਣ ਖਾਤਰ ਡਰਾਮੇਬਾਜ਼ੀ ਦੇ ਇਲਜ਼ਾਮ

0
2

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੰਤਰੀ ਦੇ ਅਸਤੀਫੇ ਅਤੇ ਗ੍ਰਿਫਤਾਰੀ ਨੂੰ ਲੈ ਕੇ ਵੱਖ ਵੱਖ ਦਾਅਵੇ ਕੀਤੇ ਜਾ ਰਹੇ ਨੇ ਜੋ ਸਰਕਾਰ ਦੀ ਨੀਅਤ ਉਤੇ ਸ਼ੱਕ ਪੈਦਾ ਕਰਦਾ ਹੈ। ਇਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੰਤਰੀ ਤੋਂ ਅਸਤੀਫਾ ਲੈਣ ਅਤੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ ਜਦਕਿ ਮੰਤਰੀ ਨੇ ਨੈਤਿਕ ਅਧਾਰ ਤੇ ਅਸਤੀਫਾ ਦੇਣ ਤੇ ਖੁਦ ਆਤਮ ਸਮਰਪਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਘਟਨਾਕਰਮ ਤੋਂ ਸਪੱਸ਼ਟ ਹੋ ਗਿਆ ਹੈ ਕਿ ਸਰਕਾਰ ਮੰਤਰੀ ਨੂੰ ਬਚਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਕੇਸ ਦੀ ਸੁਣਵਾਈ ਫਾਸਟ-ਟਰੈਕ ਅਦਾਲਤ ਤੋਂ ਕਰਵਾਉਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here