ਪੰਜਾਬ ਗੁਰਦਾਸਪੁਰ ਤੋਂ ਚੱਲਿਆ ਕਰੇਗੀ ਵੰਦੇ ਭਾਰਤ ਟਰੇਨ/ ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ/ ਵਾਇਆ ਗੁਰਦਾਸਪੁਰ ਅੰਮ੍ਰਿਤਸਰ ਤੋਂ ਕਟਰਾ ਜਾਏਗੀ ਟ੍ਰੇਨ By admin - March 24, 2026 0 3 Facebook Twitter Pinterest WhatsApp ਵੰਦੇ ਭਾਰਤ ਟ੍ਰੇਨ ਜਿਹੜੀ ਅੰਮ੍ਰਿਤਸਰ ਤੋਂ ਵਾਇਆ ਜਲੰਧਰ ਚਲਦੀ ਸੀ ਉਹ ਹੁਣ ਵਾਇਆ ਗੁਰਦਾਸਪੁਰ ਕਟਰਾ ਵੱਲ ਨੂੰ ਜਾਏਗੀ। ਇਹ ਟਰੇਨ ਸ਼ੁਰੂ ਹੋਣ ਨਾਲ ਗੁਰਦਾਸਪੁਰ ਵਾਸੀਆਂ ਦੀ ਚਿਰੌਕਣੀ ਮੰਗ ਪੂਰੀ ਹੋ ਗਈ ਹੈ, ਜਿਸ ਤੋਂ ਬਾਅਦ ਸ਼ਹਿਰ ਨਿਵਾਸੀਆਂ ਅੰਦਰ ਖੁਸ਼ੀ ਪਾਈ ਜਾ ਰਹੀ ਹੈ। ਇਸੇ ਤਹਿਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਗੇਲ ਸਿੰਘ ਬਾਹੀਆਂ ਦੀ ਅਗਵਾਈ ਵਿੱਚ ਸਥਾਨਕ ਰੇਲਵੇ ਸਟੇਸ਼ਨ ਉਤੇ ਇਕੱਤਰ ਹੋਏ ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਭਾਜਪਾ ਆਗੂਆਂ ਨੇ ਕੇਂਦਰ ਸਰਕਾਰ ਤੇ ਰਵਨੀਤ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਨੂੰ ਕੇਂਦਰ ਸਰਕਾਰ ਨੇ ਇੱਕ ਵੱਡਾ ਤੋਹਫਾ ਦਿੱਤਾ ਹੈ ਅਤੇ ਕੇਂਦਰ ਦਾ ਇਹ ਫੈਸਲਾ ਜ਼ਿਲ੍ਹੇ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗਾ।