ਪੰਜਾਬ ਮੁੱਖ ਮੰਤਰੀ ਦੇ ਬਿਆਨ ਬਾਰੇ ਪਰਿਵਾਰ ਦਾ ਪ੍ਰਤੀਕਰਮ/ ਸੀਬੀਆਈ ਜਾਂਚ ਲਈ ਯਤਨ ਜਾਰੀ ਰੱਖਣ ਦਾ ਐਲਾਨ By admin - March 24, 2026 0 3 Facebook Twitter Pinterest WhatsApp ਸੀਐਮ ਮਾਨ ਵੱਲੋਂ ਜਾਂਚ ਸੀਬੀਆਈ ਹਵਾਲੇ ਕਰਨ ਤੋਂ ਨਾਂਹ ਕਰਨ ਤੋਂ ਬਾਦ ਮ੍ਰਿਤਕ ਦੇ ਪਰਿਵਾਰ ਵੱਲੋਂ ਵੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਗਗਨਦੀਪ ਸਿੰਘ ਰੰਧਾਵਾ ਦੇ ਭਰਾ ਵਰਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੇ ਸੀਬੀਆਈ ਜਾਂਚ ਦੀ ਮੰਗ ਰੱਖੀ ਸੀ ਪਰ ਜੇਕਰ ਸਰਕਾਰ ਇਸ ਨੂੰ ਨਹੀਂ ਮੰਨਦੀ ਤਾਂ ਉਹ ਆਪਣੀ ਲੜਾਈ ਰੋਕਣ ਵਾਲੇ ਨਹੀਂ। ਉਹਨਾਂ ਕਿਹਾ ਕਿ ਉਹਨਾਂ ਦੀ ਮੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਵੀ ਰੱਖੀ ਗਈ ਹੈ ਅਤੇ ਅੱਗੇ ਵੀ ਉਹ ਇਸ ਮਾਮਲੇ ਵਿੱਚ ਆਪਣੀ ਕੋਸ਼ਿਸ਼ ਜਾਰੀ ਰੱਖਣਗੇ। ਉਹਨਾਂ ਭਾਵੁਕ ਹੋ ਕੇ ਕਿਹਾ ਕਿ ਪਰਿਵਾਰ ਦਾ ਮੁੱਖ ਮਕਸਦ ਗਗਨਦੀਪ ਸਿੰਘ ਨੂੰ ਇਨਸਾਫ਼ ਦਵਾਉਣਾ ਹੈ। ਇਸ ਲਈ ਉਹ ਹਰ ਸੰਭਵ ਰਸਤਾ ਅਪਣਾਉਣਗੇ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕਰਦੇ ਰਹਿਣਗੇ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕਿਸੇ ਦੀ ਗ੍ਰਿਫਤਾਰੀ ਹੋਈ ਹੈ ਤਾਂ ਉਹ ਇਸ ਲਈ ਮੁੱਖ ਮੰਤਰੀ ਦਾ ਧੰਨਵਾਦ ਨਹੀਂ ਕਰਦੇ, ਸਗੋਂ ਇਹ ਨਿਆਂ ਦੀ ਪ੍ਰਕਿਰਿਆ ਦਾ ਹਿੱਸਾ ਹੈ। ਵਰਿੰਦਰ ਪਾਲ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿੱਚ ਜਿੰਨੇ ਵੀ ਦੋਸ਼ੀ ਹਨ, ਉਹਨਾਂ ਸਾਰਿਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਅਦਾਲਤ ਵੱਲੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਹਨਾਂ ਕਿਹਾ ਕਿ ਇਹ ਲੜਾਈ ਅੰਤ ਤੱਕ ਲੜੀ ਜਾਵੇਗੀ ਤਾਂ ਜੋ ਗਗਨਦੀਪ ਸਿੰਘ ਰੰਧਾਵਾ ਨੂੰ ਇਨਸਾਫ਼ ਮਿਲ ਸਕੇ। ਫਿਲਹਾਲ ਇਹ ਮਾਮਲਾ ਜਾਂਚ ਹੇਠ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।