ਮੁਕਤਸਰ ’ਚ ਫਰਜ਼ੀ ਨਸ਼ਾ ਛੁਡਾਉ ਕੇਂਦਰ ਦਾ ਪਰਦਾਫਾਸ਼/ ਸਿਹਤ ਵਿਭਾਗ ਨੇ ਛਾਪੇਮਾਰੀ ਦੌਰਾਨ ਸੀਲ ਕੀਤਾ ਸੈਂਟਰ

0
2

-ਸ੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਵਿਭਾਗ ਨੇ ਫਰਜ਼ੀ ਨਸ਼ਾ ਛੁਡਾਉ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਵਿਭਾਗ ਦੀ ਟੀਮ ਨੇ ਪਿੰਡ ਪੰਨੀਵਾਲਾ ਵਿਖੇ ਛਾਪੇਮਾਰੀ ਕਰ ਕੇ ਫਰਜ਼ੀ ਨਸ਼ਾ ਛੁਡਾਉ ਕੇਂਦਰ ਵਿਚੋਂ 73 ਦੇ ਕਰੀਬ ਮਰੀਜ਼ਾਂ ਨੂੰ ਬਰਾਮਦ ਕਰ ਕੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਹੈ। ਛਾਪੇ ਦੌਰਾਨ ਸੈਂਟਰ ਦਾ ਚਾਲਕ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਦੱਸਣ ਮੁਤਾਬਕ ਇਹ ਸੈਂਟਰ ਗੈਰ ਕਾਨੂੰਨੀ ਤੌਰ ਤੇ ਚਲਾਇਆ ਜਾ ਰਿਹਾ ਸੀ।  ਸਿਹਤ ਵਿਭਾਗ ਨੇ ਸੈਂਟਰ ਨੂੰ ਸੀਲ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here