ਪੰਜਾਬ ਅਕਾਲੀ ਦਲ ਦੇ ਹੱਕ ’ਚ ਈਸਾਈ ਭਾਈਚਾਰਾ/ 28 ਦੀ ਰੈਲੀ ’ਚ ਸ਼ਮੂਲੀਅਤ ਦਾ ਦਿੱਤਾ ਭਰੋਸਾ/ ਸਾਬਕਾ ਵਿਧਾਇਕ ਬੱਬੇਹਾਲੀ ਨਾਲ ਕੀਤੀ ਮੀਟਿੰਗ By admin - March 27, 2026 0 3 Facebook Twitter Pinterest WhatsApp ਗੁਰਦਾਸਪੁਰ ਵਿਖੇ ਅਕਾਲੀ ਆਗੂ ਗੁਰਬਚਨ ਸਿੰਘ ਬੱਬੇਹਾਲੀ ਨੇ ਈਸਾਈ ਭਾਈਚਾਰੇ ਦੇ ਆਗੂਆਂ ਤੇ ਵਰਕਰਾ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਈਸਾਈ ਭਾਈਚਾਰੇ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸਾਈ ਭਾਈਚਾਰੇ ਦੇ ਆਗੂਆਂ ਨੇ 28 ਤਰੀਕ ਦੀ ਅਕਾਲੀ ਦੀ ਰੈਲੀ ਵਿਚ ਸ਼ਮੂਲੀਅਤ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਭਾਈਚਾਰੇ ਦੇ ਆਗੂ ਵਿਕਟਰ ਮਸੀਹ ਨੇ ਅਕਾਲੀ ਦਲ ਦੀਆਂ ਨੀਤੀਆਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਆਉਂਦੀਆਂ ਚੋਣਾਂ ਵਿੱਚ ਪਾਰਟੀ ਦੇ ਸਮਰਥਨ ਦਾ ਭਰੋਸਾ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਈਸਾਈ ਆਗੂ ਵਿਕਟਰ ਮਸੀਹ ਨੇ ਕਿਹਾ ਕਿ ਅੱਜ ਦੀ ਮੀਟਿੰਗ ਬਹੁਤ ਪ੍ਰਭਾਵਸ਼ਾਲੀ ਰਹੀ ਹੈ। ਗੁਰਬਚਨ ਸਿੰਘ ਬੱਬੇਹਾਲੀ ਦੇ ਇਸ ਮੀਟਿੰਗ ਵਿੱਚ ਆਉਣ ਨਾਲ ਭਾਈਚਾਰੇ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ 28 ਤਰੀਕ ਨੂੰ ਬੱਬੇਹਾਲੀ ਸਟੇਡੀਅਮ ਵਿੱਚ ਹੋਣ ਵਾਲੀ ਰੈਲੀ ਵਿੱਚ ਈਸਾਈ ਭਾਈਚਾਰਾ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਆਪਣੀ ਹਾਜ਼ਰੀ ਲਗਵਾਏਗਾ। ਵਿਕਟਰ ਮਸੀਹ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਈਸਾਈ ਭਾਈਚਾਰੇ ਨੂੰ ਬਹੁਤ ਸਾਰੀਆਂ ਸਹੂਲਤਾਂ ਅਤੇ ਮਾਣ-ਸਤਿਕਾਰ ਦਿੱਤਾ ਗਿਆ ਸੀ। ਮੌਜੂਦਾ ‘ਆਪ’ ਸਰਕਾਰ ਸਿਰਫ਼ ਲਾਰੇ ਲਾਉਣ ਤੱਕ ਸੀਮਤ ਹੈ। ਅਤੇ ਭਾਈਚਾਰੇ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਵਿਕਾਸ ਦੇ ਕੰਮਾਂ ਦੇ ਨਾਮ ‘ਤੇ ਸਿਰਫ਼ ਖਾਨਾਪੂਰਤੀ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਭਾਈਚਾਰੇ ਨੇ ਇੱਕਸੁਰ ਵਿੱਚ ਕਿਹਾ ਕਿ ਉਹ ਪੰਜਾਬ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਤਾਂ ਜੋ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਗਤੀ ਮਿਲ ਸਕੇ।