ਸਰਹਿੰਦ ਅਨਾਜ ਮੰਡੀ ਪਹੁੰਚੇ ਵਿਧਾਇਕ ਲਖਬੀਰ ਰਾਏ/ 28 ਦੀ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ/ ਪਾਰਟੀ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

0
3

ਆਮ ਆਦਮੀ ਪਾਰਟੀ ਦੇ ਵਿਧਾਇਕ ਲਖਬੀਰ ਸਿੰਘ ਰਾਏ ਅੱਜ ਸਰਹਿੰਦ ਦੀ ਅਨਾਜ ਮੰਡੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਆਪ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ 28 ਮਾਰਚ ਨੂੰ  ਹੋਣ ਵੈਲੀ ਰੈਲੀ ਦੀਆਂ ਤਿਆਰੀਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੁਣ ਤਕ ਹੋਈਆਂ ਤਿਆਰੀਆਂ ਦਾ ਜ਼ਾਇਜ਼ਾ ਵੀ ਲਿਆ। ਇਸ ਮੌਕੇ ਹਲਕਾ ਭਰ ਤੋਂ ਵੱਡੀ ਗਿਣਤੀ ਦੇ ਵਿੱਚ ਆਪ ਆਗੂਆਂ ਨੇ ਸ਼ਾਮਲ ਹੋ ਕੇ ਰੈਲੀ ਨੂੰ ਇਤਿਹਾਸਿਕ ਬਣਾਉਣ ਦਾ ਸੰਕੇਤ ਦਿੱਤਾ ਹੈ।
ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ 28 ਮਾਰਚ ਨੂੰ ਅਨਾਜ ਮੰਡੀ ਸਰਹਿੰਦ ਵਿਖੇ ਹੋਣ ਵਾਲੀ ਰੈਲੀ ਨੂੰ ਇਤਿਹਾਸਿਕ ਬਣਾਵਾਂਗੇ। ਉਨਾ ਦੱਸਿਆ ਕਿ 28 ਮਾਰਚ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਨਾਜ ਮੰਡੀ ਸਰਹਿਦ ਪਹੁੰਚ ਰਹੇ ਹਨ।

LEAVE A REPLY

Please enter your comment!
Please enter your name here