ਪੰਜਾਬ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਝਟਕਾ/ ਸੰਜੇ ਸਿੰਘ ਦੀ ਪਟੀਸ਼ਨ ਕੀਤੀ ਮਨਜੂਰ/ ਲੁਧਿਆਣਾ ਅਦਾਲਤ ਦੇ ਫੈਸਲੇ ਖਿਲਾਫ਼ ਪਾਈ ਸੀ ਪਟੀਸ਼ਨ By admin - March 27, 2026 0 3 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਵਿਰੁੱਧ ਮਾਣਹਾਨੀ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਸੰਜੈ ਸਿੰਘ ਦੀ ਪਟੀਸ਼ਨ ਮਨਜ਼ੂਰ ਕਰ ਲਈ ਹੈ। ਦੱਸ ਦਈਏ ਕਿ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਮਾਣਹਾਨੀ ਮਾਮਲੇ ਵਿਚ ਸੁਣਵਾਈ ਦੌਰਾਨ, ਲੁਧਿਆਣਾ ਅਦਾਲਤ ਨੇ ਬਿਕਰਮ ਮਜੀਠੀਆ ਦੇ ਮੁਕੱਦਮੇ ਨੂੰ ਨਿਲ ਕਰ ਦਿੱਤਾ ਸੀ ਪਰ 2021 ਵਿਚ, ਸੰਜੇ ਸਿੰਘ ਨੇ ਲੁਧਿਆਣਾ ਅਦਾਲਤ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਸੀ। ਇਸੇ ਪਟੀਸ਼ਨ ਉਤੇ ਅੱਜ ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਸੰਜੇ ਸਿੰਘ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ। ਅਦਾਲਤ ਨੇ ਬਿਕਰਮ ਮਜੀਠੀਆ ਦੀ ਜਿਰ੍ਹਾ ਲਈ ਨਿਰਦੇਸ਼ ਜਾਰੀ ਕੀਤੇ ਹਨ।