ਪੰਜਾਬ ਅੰਮ੍ਰਿਤਸਰ ’ਚ ਸੁਖਬੀਰ ਬਾਦਲ ਨੇ ਘੇਰੀ ਸਰਕਾਰ/ ਪੰਜਾਬ ਪੁਲਿਸ ਦੀ ਜਾਂਚ ਨੂੰ ਦੱਸਿਆ ਨਾਕਾਫੀ/ ਰਾਜਾ ਵੜਿੰਗ ਦੀ ਚੁੱਪੀ ’ਤੇ ਚੁੱਕੇ ਸਵਾਲ By admin - March 27, 2026 0 4 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਰਹੂਮ ਡੀਐਮ ਗਗਨਦੀਪ ਰੰਧਾਵਾਂ ਦੇ ਘਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਪਰਿਵਾਰ ਨਾਲ ਮਿਲਣੀ ਤੋਂ ਬਾਅਦ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇੱਕ ਸਰਕਾਰੀ ਅਫ਼ਸਰ ਨੂੰ ਇਸ ਕਦਰ ਦਬਾਇਆ ਗਿਆ ਕਿ ਉਸ ਨੂੰ ਆਤਮਹੱਤਿਆ ਵਰਗਾ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਆਪਣੇ ਮੰਤਰੀ ਨੂੰ ਬਚਾਉਣ ਦੀ ਮਨਸ਼ਾ ਨਾਲ ਹਲਕੇ ਤੌਰ ‘ਤੇ ਲੈ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਲਈ ਮਾਮਲਾ ਸੀਬੀਆਈ ਹਵਾਲੇ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਕਈ ਰਾਜਨੀਤਿਕ ਪਾਰਟੀਆਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਕਿਉਂਕਿ ਪੰਜਾਬ ਪੁਲਿਸ ਦੀ ਜਾਂਚ ‘ਤੇ ਕਿਸੇ ਨੂੰ ਵੀ ਭਰੋਸਾ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵੀਆਈਪੀ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ। ਸੁਖਬੀਰ ਬਾਦਲ ਦੇ ਮੁਤਾਬਕ ਜੇਲ੍ਹ ਵਿੱਚ ਵੀ ਉਨ੍ਹਾਂ ਨੂੰ ਏਸੀ ਕਮਰੇ ਵਿੱਚ ਰੱਖਿਆ ਗਿਆ ਹੈ ਅਤੇ ਘਰ ਤੋਂ ਖਾਣਾ ਮੰਗਵਾਉਣ ਦੀ ਵੀ ਆਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਆਮ ਵਿਅਕਤੀ ਜੇਲ੍ਹ ਵਿੱਚ ਜਾਂਦਾ ਹੈ ਤਾਂ ਉਸ ਨਾਲ ਇਸ ਤਰ੍ਹਾਂ ਦਾ ਵਤੀਰਾ ਨਹੀਂ ਹੁੰਦਾ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਦੋ–ਤਿੰਨ ਦਿਨਾਂ ਤੋਂ ਪੁਲਿਸ ਵੱਲੋਂ ਢੰਗ ਨਾਲ ਪੁੱਛਗਿੱਛ ਵੀ ਨਹੀਂ ਕੀਤੀ ਗਈ ਅਤੇ ਇਸ ਤਰ੍ਹਾਂ ਦੀ ਜਾਂਚ ਨਾਲ ਸੱਚ ਸਾਹਮਣੇ ਆਉਣਾ ਮੁਸ਼ਕਲ ਹੈ। ਉਨ੍ਹਾਂ ਦੁਹਰਾਇਆ ਕਿ ਪਰਿਵਾਰ ਨੇ ਵੀ ਸਾਫ਼ ਤੌਰ ‘ਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ਅਤੇ ਜੇਕਰ ਇਹ ਮੰਗ ਨਹੀਂ ਮੰਨੀ ਗਈ ਤਾਂ ਪੰਜਾਬ ਪੁਲਿਸ ਦੀ ਜਾਂਚ ਮਨਜ਼ੂਰਯੋਗ ਨਹੀਂ ਹੋਵੇਗੀ। ਇਸ ਦੌਰਾਨ ਸੁਖਬੀਰ ਬਾਦਲ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸਾਰੀਆਂ ਪਾਰਟੀਆਂ ਇਕੱਠੀਆਂ ਹੋ ਰਹੀਆਂ ਹਨ ਪਰ ਕੁਝ ਨੇਤਾ ਆਪਣੀਆਂ ਰਾਜਨੀਤਿਕ ਮਜ਼ਬੂਰੀਆਂ ਕਾਰਨ ਚੁੱਪ ਹਨ।