ਚੰਡੀਗੜ੍ਹ ’ਚ ਸਿਹਤ ਮੰਤਰੀ ਦੀ ਪ੍ਰੈੱਸ ਕਾਨਫਰੰਸ/ ਬੀਮਾ ਯੋਜਨਾ ਦੇ ਕਾਰਡਾਂ ਦੀ ਸਾਂਝਾ ਕੀਤੀ ਜਾਣਕਾਰੀ

0
4

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਵੱਲੋਂ ਸਿਹਤ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਸਾਂਝਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ 10 ਲੱਖ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ, ਜਿਸ ਦੇ ਤਹਿਤ 3 ਲੱਖ ਤੋਂ ਵਧੇਰੇ ਲੋਕ ਰਜਿਸ਼ਟਰ ਹੋ ਚੁਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਕੀਮ ਨਾਲ ਹੋਰ ਹਸਪਤਾਲਾਂ ਨੂੰ ਜੋੜਣ ਦੇ ਨਾਲ ਨਾਲ ਬਾਕੀ ਰਹਿੰਦੀਆਂ ਕਮੀਆੰ ਨੂੰ  ਤੇਜ਼ੀ ਨਾਲ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਸਦਕਾ ਪੰਜਾਬ ਦੇਸ਼ ਦਾ ਅਜਿਹਾ ਪਹਿਲਾਂ ਸੂਬਾ ਬਣ ਗਿਆ ਹੈ, ਜਿੱਥੇ ਸਿਹਤ ਖੇਤਰ ਵਿਚ ਐਨੇ ਵੱਡੇ ਪੱਧਰ ਤੇ ਕੰਮ ਹੋਏ ਹਨ।

LEAVE A REPLY

Please enter your comment!
Please enter your name here