ਪੰਜਾਬ ਤਰਨ ਤਾਰਨ ਦੇ ਪਿੰਡ ਪੂਹਲਾ ਵਿਖੇ ਕਿਸਾਨਾਂ ਦੀ ਮੀਟਿੰਗ/ ਵਪਾਰ ਸਮਝੌਤੇ ਤੇ ਚਿੱਪ ਵਾਲੇ ਮੀਟਰਾਂ ਦਾ ਕੀਤਾ ਵਿਰੋਧ/ ਲੋਕ ਵਿਰੋਧੀ ਨੀਤੀਆਂ ਖਿਲਾਫ਼ ਲੋਕਾਂ ਨੂੰ ਕਰਵਾਇਆ ਜਾਣੂ By admin - March 28, 2026 0 3 Facebook Twitter Pinterest WhatsApp ਤਰਨ ਤਾਰਨ ਦੇ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਪੂਹਲਾ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਜਥੇਬੰਦੀ ਵੱਲੋਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਲੋਕਾਂ ਨੂੰ ਲਾਮਬੰਦ ਕਰਨ ਲਈ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਲੋਕਾਂ ਦੇ ਘਰਾਂ ਵਿੱਚ ਧੱਕੇ ਨਾਲ ਚਿੱਪ ਵਾਲੇ ਮੀਟਰਾਂ ਅਤੇ ਅਮਰੀਕਾ ਨਾਲ ਹੋਏ ਵਪਾਰ ਸਮਝੌਤੇ ਵਿਰੁਧ ਲੋਕਾਂ ਨੂੰ ਲਾਮਬੰਦ ਕੀਤਾ। ਮੀਟਿੰਗ ਤੋਂ ਬਾਦ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਲਗਾਤਾਰ ਲੋਕ-ਵਿਰੋਧੀ ਫੈਸਲਾ ਲਾਗੂ ਕਰ ਕੇ ਆਮ ਜਨਤਾ ਨਾਲ ਲਗਾਤਾਰ ਧੱਕਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ ਅਤੇ ਤਕੜਾ ਸੰਘਰਸ਼ ਵਿੱਢ ਕੇ ਸਰਕਾਰਾਂ ਨੂੰ ਮਾਰੂ ਫੈਸਲਾ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਭਾਰਤੀ ਕਿਸਾਨੀ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਅਤੇ ਸੂਬਾ ਜਨਰਲ ਸਕੱਤਰ ਦਲਬਾਗ ਸਿੰਘ ਦਰਾਜਕੇ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਜਿਸ ਤਰੀਕੇ ਨਾਲ ਪੁਲਿਸ ਦੀ ਸ਼ਹਿ ਤੇ ਕਿਸਾਨਾਂ ਮਜ਼ਦੂਰਾਂ ਨਾਲ ਧੱਕੇਸ਼ਾਹੀਆਂ ਕਰ ਰਹੀ ਹੈ। ਉਸ ਤੋਂ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਲੋਕ ਵਿਰੋਧੀ ਨੀਤੀਆਂ ਤੇ ਉਤਰ ਆਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਹਨਾਂ ਲੋਕ ਵਿਰੋਧੀ ਨੀਤੀਆਂ ਦਾ ਉਹ ਡਟ ਕੇ ਮੁਕਾਬਲਾ ਕਰਨਗੇ ਤੇ ਇਸ ਦਾ ਜਵਾਬ ਦੇਣਗੇ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪਿੰਡਾਂ ਵਿੱਚ ਲੋਕਾਂ ਦੇ ਘਰਾਂ ਵਿੱਚ ਧੱਕੇ ਨਾਲ ਚਿੱਪ ਵਾਲੇ ਮੀਟਰ ਲਾ ਰਹੀ ਹੈ ਜੋ ਸਰਾਸਰ ਧੱਕੇਸ਼ਾਹੀ ਹੈ ਕਿਉਂਕਿ ਇਹਨਾਂ ਪ੍ਰੀਪੇਡ ਮੀਟਰਾਂ ਨਾਲ ਗਰੀਬ ਲੋਕ ਬਿਜਲੀ ਤਾ ਕੀ ਬਾਲਣਗੇ ਸਗੋਂ ਉਹ ਹਨੇਰੇ ਵਿੱਚ ਰਹਿਣ ਲਈ ਮਜਬੂਰ ਹੋਣਗੇ ਜਿਸ ਨੂੰ ਵੇਖਦੇ ਹੋਏ ਜਥੇਬੰਦੀ ਇਹਨਾਂ ਪ੍ਰੀਪੇਡ ਮੀਟਰਾਂ ਦੇ ਵਿਰੋਧ ਵਿੱਚ ਪਿੰਡ ਪਿੰਡ ਸੰਘਰਸ਼ ਕਰੇਗੀ ਉਥੇ ਹੀ ਜਥੇਬੰਦੀਆਂ ਨੇ ਆਗੂਆਂ ਨੇ ਕੇਂਦਰ ਸਰਕਾਰ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਅਤੇ ਦੁਕਾਨਦਾਰ ਵਰਗ ਨਾਲ ਅੰਦਰ ਖਾਤੇ ਵਿੱਚ ਵੱਡਾ ਧੋਖਾ ਕੀਤਾ ਹੈ ਕਿਉਂਕਿ ਕੇਂਦਰ ਨੇ ਅਮਰੀਕਾ ਨਾਲ ਕੀਤੇ ਸਮਝੌਤੇ ਨਾਲ ਕਿਸਾਨਾਂ ਮਜ਼ਦੂਰਾਂ ਦੁਕਾਨਦਾਰਾਂ ਨੂੰ ਵੱਡਾ ਨੁਕਸਾਨ ਹੋਵੇਗਾ ਜੋ ਕਿਸਾਨ ਜਥੇਬੰਦੀ ਆ ਕਦੇ ਬਰਦਾਸ਼ ਨਹੀਂ ਕਰਨਗੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਇਸ ਕਾਨਫਰੰਸ ਵਿੱਚ ਹਾਜ਼ਰ ਸਨ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਿੱਚ ਹਲਕਾ ਖੇਮ ਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿੰਡ ਪਹੂ ਵਿੰਡ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ ਪਹੂਵਿੰਡ ਨੇ ਵੀ ਜਥੇਬੰਦੀ ਦੀ ਇਸ ਕਾਨਫਰੰਸ ਵਿੱਚ ਹਿੱਸਾ ਲਿਆ ਅਤੇ ਇਸ ਜਥੇਬੰਦੀ ਨਾਲ ਤੁਰਨ ਦਾ ਫੈਸਲਾ ਕੀਤਾ।