ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਦੇ ਘਰ ’ਤੇ ਵਿਜੀਲੈਂਸ ਰੇਡ/ ਵਿਧਾਇਕ ਖਿਲਾਫ ਕੇਸ ਦਰਜ ਕਰ ਕੇ ਘਰ ਨੂੰ ਕੀਤਾ ਸੀਲ/ ਲੋਕਾਂ ਨੂੰ ਝੂਠੇ ਨੋਟਿਸ ਭੇਜਣ ਦੇ ਦੋਸ਼ਾਂ ਤਹਿਤ ਹੋਈ ਕਾਰਵਾਈ

0
7

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਹੀ ਵਿਧਾਇਕ ‘ਤੇ ਵਿਜੀਲੈਂਸ ਛਾਪਾ ਮਾਰਿਆ ਹੈ। ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਐ। ਸਰਕਾਰੀ ਬੁਲਾਰੇ ਅਨੁਸਾਰ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਲੋਕਾਂ ਨੂੰ ਝੂਠੇ ਨੋਟਿਸ ਭੇਜਦਾ ਸੀ। ਫਿਰ ਉਹ ਪੈਸੇ ਲੈਂਦਾ ਸੀ ਅਤੇ ਉਨ੍ਹਾਂ ਨੋਟਿਸਾਂ ਨੂੰ ਹਟਾ ਦਿੰਦਾ ਸੀ। ਕੁਝ ਦਿਨ ਪਹਿਲਾਂ ਅਰੋੜਾ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਸੀ। ‘ਆਪ’ ਨੇਤਾ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਹੈ ਕਿ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ, ਸਰਕਾਰੀ ਬੁਲਾਰੇ ਨੇ ਕਿਹਾ ਕਿ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਕੁਝ ਦਿਨ ਪਹਿਲਾਂ, ਨਗਰ ਨਿਗਮ ਦਾ ਏ.ਟੀ.ਪੀ. ਫੜਿਆ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਸਦਾ ਨਾਮ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਰਮਨ ਅਰੋੜਾ ‘ਤੇ ਜਲੰਧਰ ਨਗਰ ਨਿਗਮ ਦੇ ਅਫ਼ਸਰਾਂ ਜ਼ਰੀਏ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਣ ਦੇ ਦੋਸ਼ ਲਗਾਏ ਗਏ ਹਨ, ਜਿਸ ਦੀਆਂ ਸਿਕਾਇਤਾਂ ਮਾਨ ਸਰਕਾਰ ਤੱਕ ਪੁੱਜੀਆਂ ਸਨ, ਜਿਸ ਦੇ ਬਾਅਦ ਕਾਰਵਾਈ ਕਰਦਿਆਂ ਹੋਇਆ ਵਿਜੀਲੈਂਸ ਨੇ ਅੱਜ ਰਮਨ ਅਰੋੜਾ ਦੇ ਟਿਕਾਣਿਆਂ ਤੇ ਰੇਡ ਕੀਤੀ ਜਾ ਰਹੀ ਹੈ। ਘਰ ਦੇ ਬਾਹਰ ਬੈਰੀਕੇਡ ਲਗਾ ਕੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।  ਵਿਜੀਲੈਂਸ ਸੂਤਰਾਂ ਅਨੁਸਾਰ ਨਗਰ ਨਿਗਮ ਦੇ ਬਿਲਡਿੰਗ ਬਰਾਂਚ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਠ, ਜੋਕਿ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਦੇ ਕਰੀਬੀ ਹਨ, ਨੂੰ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਨੂੰ ਇਨਪੁਟ ਮਿਲਿਆ ਕਿ ਵਿਧਾਇਕ ਰਮਨ ਅਰੋੜਾ ਵੀ ਰਿਸ਼ਵਤਖੋਰੀ ਦੀ ਖੇਡ ਵਿੱਚ ਸ਼ਾਮਲ ਹਨ। ਵਿਜੀਲੈਂਸ ਨੇ ਏ. ਟੀ. ਪੀ. ਤੋਂ ਪੁੱਛਗਿੱਛ ਕੀਤੀ ਅਤੇ ਲਗਭਗ ਇਕ ਮਹੀਨੇ ਤੱਕ ਦਸਤਾਵੇਜ਼ ਅਤੇ ਹੋਰ ਸਬੂਤ ਇਕੱਠੇ ਕੀਤੇ। ਜਿਸ ਤੋਂ ਬਾਅਦ, ਪਹਿਲਾਂ ਏਟੀਪੀ ਅਤੇ ਹੁਣ ਵਿਧਾਇਕ ‘ਤੇ ਵਿਜੀਲੈਂਸ ਨੇ ਛਾਪੇਮਾਰੀ ਕੀਤੀ।

LEAVE A REPLY

Please enter your comment!
Please enter your name here