ਪੰਜਾਬ ਅਜਨਾਲਾ ਸ਼ਹਿਰ ਅੰਦਰ ਸਫਾਈ ਮੁਹਿੰਮ ਦੀ ਸ਼ੁਰੂਆਤ/ ਵਿਧਾਇਕ ਧਾਲੀਵਾਲ ਸਮੇਤ ਬੀਐਸਐਫ ਜਵਾਨਾਂ ਨੇ ਕੀਤੀ ਸਫਾਈ/ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ By admin - March 28, 2026 0 2 Facebook Twitter Pinterest WhatsApp ਨਗਰ ਪੰਚਾਇਤ ਅਜਨਾਲਾ ਵੱਲੋਂ ਅੱਜ ਸ਼ਹਿਰ ਅੰਦਰ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਸਵੱਛਤਾ ਹੀ ਸੇਵਾ ਦੇ ਨਾਅਰੇ ਤਹਿਤ ਕਰਵਾਈ ਗਈ ਇਸ ਸਫਾਈ ਮੁਹਿੰਮ ਵਿਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਬੀਐਸਐਫ ਦੇ ਜਵਾਨਾਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਸ਼ਹਿਰ ਦੀਆਂ ਸੜਕਾਂ ਦੀ ਸਾਫ ਸਫਾਈ ਕੀਤੀI ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਬੀਐਸਐਫ ਦੇ ਜਵਾਨਾਂ ਨਾਲ ਉਹਨਾਂ ਵੱਲੋਂ ਆਪਣੇ ਅਜਨਾਲੇ ਸ਼ਹਿਰ ਦੀ ਸਾਫ ਸਫਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਹੈ ਤਾਂ ਸਾਨੂੰ ਆਪਣੇ ਆਲੇ ਦੁਆਲੇ ਨੂੰ ਵੀ ਸਾਫ ਸੁਥਰਾ ਰੱਖਣਾ ਚਾਹੀਦਾ ਹੈ ਜਿਸ ਤਹਿਤ ਉਹਨਾਂ ਵੱਲੋਂ ਸਾਫ ਸਫਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਕੁਝ ਦਿਨਾਂ ਬਾਅਦ ਇਹ ਸਾਫ ਸਫਾਈ ਐਵੇਂ ਹੀ ਜਾਰੀ ਰਵੇਗੀ। ਉਹਨਾਂ ਕਿਹਾ ਕਿ ਸਾਡੀ ਸਾਰਿਆਂ ਦੀ ਡਿਊਟੀ ਬਣਦੀ ਹੈ ਕਿ ਅਸੀਂ ਆਪਣੇ ਆਲੇ ਦੁਆਲੇ ਨੂੰ ਸਾਫ ਰੱਖੀਏ ਤਾਂ ਕਿ ਸਾਡਾ ਅਜਨਾਲਾ ਸ਼ਹਿਰ ਸੁੰਦਰ ਲੱਗ ਸਕੇ।