ਮਾਛੀਵਾੜਾ ਪੁਲਿਸ ਵੱਲੋਂ ਫਿਰੌਤੀ ਦਾ ਮੁਲਜ਼ਮ ਗ੍ਰਿਫਤਾਰ/ ਗੋਲੀ ਚਲਾਉਣ ਤੇ ਕਤਲ ਕੇਸ ’ਚ ਭਗੌੜਾ ਸੀ ਮੁਲਜ਼ਮ

0
3

 

ਮਾਛੀਵਾੜਾ ਸਾਹਿਬ ਦੀ ਪੁਲਿਸ ਨੇ ਫਿਰੌਤੀ ਲਈ ਗੋਲੀਆਂ ਚਲਾਉਣ ਦੇ ਮਾਮਲੇ ਦੇ ਭਗੌੜੇ ਮੁਲਜਮ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਦੇ ਦੱਸਣ ਮੁਤਾਬਕ ਕਮਲਪ੍ਰੀਤ ਸਿੰਘ ਉਰਫ ਕਮਲ ਨਾਮ ਦੇ ਇਹ ਮੁਲਜਮ 2024 ਵਿਚ ਵਾਪਰੇ ਗੋਲੀ ਕਾਂਡ ਮਾਮਲੇ ਵਿਚ ਸ਼ਾਮਲ ਸੀ। ਮੁਲਜਮ ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਆਇਆ ਸੀ ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਛੀਵਾੜਾ ਪੁਲਿਸ ਸਟੇਸ਼ਨ ਦੇ ਐਸਐਚਓ ਪਵਿੱਤਰ ਸਿੰਘ ਨੇ ਦੱਸਿਆ ਕਿ ਸਾਲ 2024 ਵਿੱਚ ਗਾਰਡਨ ਵੈਲੀ ਦੇ ਮਾਲਕ ਬਲਦੇਵ ਸਿੰਘ ‘ਤੇ ਫਿਰੌਤੀ ਦੀ ਨੀਅਤ ਨਾਲ ਗੋਲੀ ਚਲਾਉਣ ਦੇ ਮਾਮਲੇ ਵਿੱਚ ਸ਼ਾਮਲ ਕਮਲਪ੍ਰੀਤ ਸਿੰਘ ਉਰਫ ਕਮਲ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਕਮਲਪ੍ਰੀਤ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਸੀ। ਇਸ ਮਾਮਲੇ ਵਿੱਚ ਪਹਿਲਾਂ ਹੀ ਤਿੰਨ ਦੋਸ਼ੀ ਜੇਲ੍ਹ ਭੇਜੇ ਜਾ ਚੁੱਕੇ ਹਨ। ਦੋਸ਼ੀ ਵਿਰੁੱਧ ਐਲ.ਓ.ਸੀ ਜਾਰੀ ਕੀਤਾ ਗਿਆ ਸੀ, ਜਿਸ ਦੇ ਅਧਾਰ ‘ਤੇ ਉਸ ਨੂੰ ਦਿੱਲੀ ਹਵਾਈ ਅੱਡੇ ਤੋਂ ਕਾਬੂ ਕੀਤਾ ਗਿਆ।
ਦੂਜੇ ਮਾਮਲੇ ਵਿੱਚ, 14 ਫਰਵਰੀ 2024 ਨੂੰ ਹੋਏ ਪ੍ਰਦੀਪ ਨਾਮਕ ਨੌਜਵਾਨ ਦੇ ਕਤਲ ਵਿੱਚ ਸ਼ਾਮਲ ਭਗੌੜੇ ਦੋਸ਼ੀ ਰਣਜੀਤ ਸਿੰਘ ਜੀਤਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਰਣਜੀਤ ਸਿੰਘ ਪਿੰਡ ਸਲੇਮਪੁਰ ਦਾ ਵਾਸੀ ਹੈ ਅਤੇ ਲੰਬੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਦੋਸ਼ੀ ਇਸ ਵੇਲੇ ਰਿਮਾਂਡ ‘ਤੇ ਹੈ ਅਤੇ ਪੁੱਛਗਿੱਛ ਜਾਰੀ ਹੈ। ਇਸੇ ਮਾਮਲੇ ਵਿੱਚ ਦੋ ਹੋਰ ਦੋਸ਼ੀਆਂ ਅਨਮੋਲ ਅਤੇ ਜਸਪ੍ਰੀਤ ਸਿੰਘ ਜੱਸਾ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here