ਪੰਜਾਬ ਸਰਹਿੰਦ ਮੰਡੀ ਪਹੁੰਚੇ ਸਿਹਤ ਮੰਤਰੀ ਡਾ. ਬਲਵੀਰ ਸਿੰਘ/ ਨਵੇਂ ਬਣੇ ਮੁਹੱਲਾ ਕਲੀਨਿਕ ਦਾ ਕੀਤਾ ਦੌਰਾ/ ਸਿਹਤ ਖੇਤਰ ਦੇ ਕੰਮਾਂ ਦਾ ਕੀਤਾ ਗੁਣਗਾਣ By admin - March 28, 2026 0 3 Facebook Twitter Pinterest WhatsApp ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਅੱਜ ਸਰਹਿੰਦ ਮੰਡੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਨਵੇਂ ਬਣੇ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਅਸੀਂ ਆਮ ਲੋਕਾਂ ਦੇ ਪੈਸੇ ਦੀ ਬਚਤ ਕਰ ਰਹੇ ਹਾਂ ਅਤੇ ਉਨ੍ਹਾਂ ਨੂੰ ਵਧੀਆ ਸਿਹਤ ਸੇਵਾਵਾਂ ਯਕੀਨੀ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਵਿੱਚ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਕਈ ਤਰ੍ਹਾਂ ਦੇ ਕਲੀਨਿਕਲ ਟੈਸਟਾਂ ਦੀ ਸਹੂਲਤ ਬਿਨਾਂ ਕਿਸੇ ਖਰਚੇ ਦੇ ਮਿਲੇਗੀ। ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਖੋਲ੍ਹੇ ਗਏ ਇਹ ਕਲੀਨਿਕ ਸਰਕਾਰੀ ਹਸਪਤਾਲਾਂ ‘ਤੇ ਵਧਦੇ ਬੋਝ ਨੂੰ ਘੱਟ ਕਰਨਗੇ ਅਤੇ ਮੁੱਢਲੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨਗੇ।