ਪੰਜਾਬ ਗੁਰਦਾਸਪੁਰ ਨਾਲ ਸਬੰਧਤ ਨੌਜਵਾਨ ਦੀ ਦੁਬਈ ’ਚ ਮੌਤ/ ਭੇਦਭਰੇ ਹਾਲਤਾਂ ’ਚ ਕਈ ਜਾਨ/ ਮਾਪਿਆਂ ਨੇ ਸਹੁਰਾ ਪਰਿਵਾਰ ’ਤੇ ਲਗਾਏ ਗੰਭੀਰ ਇਲਜ਼ਾਮ By admin - March 29, 2026 0 4 Facebook Twitter Pinterest WhatsApp ਪੰਜਾਬ ਵਿੱਚੋਂ ਬਹੁਤ ਸਾਰੇ ਗੱਭਰੂ ਆਪਣੇ ਬਿਹਤਰ ਭਵਿੱਖ ਲਈ ਖਾੜੀ ਦੇਸ਼ਾਂ ਜਾਂ ਹੋਰ ਮੁਲਕਾਂ ਵਿੱਚ ਰੋਜੀ ਰੋਟੀ ਦੀ ਖਾਤਰ ਜਾਂਦੇ ਹਨ ਪਰ ਜੇਕਰ ਉਥੇ ਉਹਨਾਂ ਦੀ ਜਾਨ ਖਤਰੇ ਵਿੱਚ ਹੋਵੇ ਜਾਂ ਉਹਨਾਂ ਦਾ ਕਤਲ ਹੋ ਜਾਵੇ ਤਾਂ ਨੌਜਵਾਨਾਂ ਦੇ ਭਵਿੱਖ ਅਤੇ ਪਰਿਵਾਰ ਦੀ ਹੋਣ ਵਾਲੀ ਦੁਰਦਸ਼ਾ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਅਜਿਹਾ ਇਕ ਮਾਮਲਾ ਗੁਰਦਾਸਪੁਰ ਦੇ ਪਿੰਡ ਮੌਜਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ 25 ਸਾਲਾ ਨੌਜਵਾਨ ਕੁਲਵੰਤ ਸਿੰਘ ਦੀ ਦੁਬਈ ਵਿੱਚ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਨੌਜਵਾਨ ਦੀ ਮੌਤ ਲਈ ਮ੍ਰਿਤਕ ਦੇ ਸਹੁਰਾ ਪਰਿਵਾਰ ਨੂੰ ਜ਼ਿੰਮੇਵਾਰ ਦਸਦਿਆਂ ਇਨਸਾਫ ਮੰਗਿਆ ਹੈ। ਮ੍ਰਿਤਕ ਦੇ ਪਿਤਾ ਅਜੀਤ ਸਿੰਘ ਭਰਾ ਬਸੰਤ ਸਿੰਘ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਕੁਲਵੰਤ ਸਿੰਘ ਪਿਛਲੇ ਕੁਝ ਸਮੇਂ ਤੋਂ ਖਾੜੀ ਮੁਲਕਾਂ ਵਿੱਚ ਆਪਣੀ ਰੋਜੀ ਰੋਟੀ ਖਾਤਰ ਰਹਿ ਰਿਹਾ ਸੀ। ਕੁਝ ਸਮਾਂ ਪਹਿਲਾਂ ਉਹ ਪਿੰਡ ਪਰਤਿਆ ਸੀ ਅਤੇ ਆਪਣੇ ਵਿਆਹ ਤੋਂ ਬਾਅਦ ਕੁਝ ਸਮਾਂ ਠਹਿਰਨ ਉਪਰੰਤ ਉਹ ਫਿਰ ਦੁਬਈ ਵਾਪਸ ਚਲਿਆ ਗਿਆ ਸੀ। ਮ੍ਰਿਤਕ ਦੇ ਭਰਾ ਬਸੰਤ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਨੇ ਉਸ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਸ ਦਾ ਸਹੁਰੇ ਪਰਿਵਾਰ ਵਿਚੋਂ ਉਸ ਦਾ ਸਾਲਾ ਅਤੇ ਸਾਂਢੂ ਉਸ ਨੂੰ ਤੰਗ ਪਰੇਸ਼ਾਨ ਕਰਦੇ ਹਨ ਅਤੇ ਜਾਨ ਤੋਂ ਮਾਰਨੀ ਧਮਕੀਆਂ ਵੀ ਦਿੰਦੇ ਹਨ, ਇਸ ਲਈ ਉਹ ਜਲਦੀ ਹੀ ਘਰ ਪਰਤ ਆਵੇਗਾ। ਉਹਨਾਂ ਦੱਸਿਆ ਕਿ ਉਹ ਦੁਬਈ ਵਿੱਚ ਆਪਣੇ ਸਾਲੇ ਅਤੇ ਸਾਂਢੂ ਵਾਲੀ ਕੰਪਨੀ ਵਿੱਚ ਹੀ ਕੰਮ ਕਰਦਾ ਸੀ। ਕੁਝ ਦਿਨ ਪਹਿਲਾਂ ਜਦੋਂ ਕੁਲਵੰਤ ਸਿੰਘ ਆਪਣੇ ਕਮਰੇ ਤੋਂ ਬਾਹਰ ਗਿਆ ਤਾਂ ਉਹਦੀ ਕੁਝ ਦੂਰੀ ਤੇ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਉਹਨਾਂ ਨੇ ਦੱਸਿਆ ਕਿ ਉਹਨਾਂ ਨੂੰ ਕੁਝ ਦਿਨ ਪਹਿਲਾਂ ਹੀ ਕੁਲਵੰਤ ਸਿੰਘ ਦੀ ਮੌਤ ਦੀ ਖਬਰ ਮਿਲੀ ਹੈ। ਪਰਿਵਾਰ ਨੇ ਦੱਸਿਆ ਕਿ ਉਹਨਾਂ ਦੀ ਨੂੰਹ ਵੀ ਆਪਣੇ ਪੇਕੇ ਪਰਿਵਾਰ ਰਹਿੰਦੀ ਹੈ ਅਤੇ ਕੁਲਵੰਤ ਸਿੰਘ ਦੇ ਜ਼ਰੂਰੀ ਦਸਤਾਵੇਜ ਵੀ ਉਹ ਆਪਣੇ ਨਾਲ ਲੈ ਗਈ ਹੈ ਅਤੇ ਹੋਰ ਆਪਣੇ ਵਿਆਹ ਦਾ ਛੋਟਾ ਮੋਟਾ ਸਮਾਨ ਵੀ ਆਪਣੇ ਨਾਲ ਹੀ ਲੈ ਕੇ ਪੇਕੇ ਪਿੰਡ ਬੈਠੀ ਹੈ। ਉਹਨਾਂ ਨੇ ਵਿਸ਼ਵਾਸ ਦੇ ਨਾਲ ਕਿਹਾ ਕਿ ਕੁਲਵੰਤ ਸਿੰਘ ਦਾ ਕਤਲ ਉਹਨਾਂ ਦੀ ਨੂੰਹ ਦੇ ਰਿਸ਼ਤੇਦਾਰਾਂ ਵੱਲੋਂ ਹੀ ਕੀਤਾ ਗਿਆ ਹੈ। ਦੱਸ ਦਈਏ ਕੀ ਪਰਿਵਾਰ ਨੇ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਘਰ ਲਿਆਉਣ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਵੀ ਸੰਪਰਕ ਕੀਤਾ ਸੀ ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੋਂ ਪੋਸਟ ਪਾ ਕੇ ਜਾਣਕਾਰੀ ਦਿੱਤੀ ਗਈ ਸੀ ਕਿ ਉਹਨਾਂ ਵੱਲੋਂ ਨੌਜਵਾਨ ਦੀ ਮ੍ਰਿਤਕ ਦੇ ਵਾਪਸ ਲਿਆਉਣ ਲਈ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ।