ਸਾਬਕਾ ਮੰਤਰੀ ਲਾਲ ਸਿੰਘ ਦਾ ਅੰਤਮ ਸਸਕਾਰ/ ਵੱਡੀ ਗਿਣਤੀ ਆਗੂਆਂ ਨੇ ਦਿੱਤੀ ਅੰਤਮ ਵਿਦਾਈ

0
3

ਐਂਕਰ-ਸਾਬਕਾ ਮੰਤਰੀ ਲਾਲ ਸਿੰਘ ਦਾ ਅੰਤਮ ਸਸਕਾਰ ਹੋ ਗਿਆ ਹੈ। ਉਨ੍ਹਾਂ ਨੂੰ ਅੰਤਮ ਵਿਦਾਈ ਦੇਣ ਲਈ ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਆਮ ਆਦਮੀ ਪਾਰਟੀ ਤੋਂ ਨਾਭਾ ਤੋਂ ਵਿਧਾਇਕ ਦੇਵ ਮਾਨ, ਵਿਧਾਇਕ ਅਜੀਤ ਪਾਲ ਕੋਹਲ਼ੀ ਦੇ ਨਾਲ ਨਾਲ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਦੇਹ ਅੰਤਿਮ ਦਰਸ਼ਨਾਂ ਰੱਖੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦਾ ਬੀਰ ਜੀ ਸਮਸ਼ਾਨਘਾਟ ਵਿਖੇ ਅੰਤਮ ਸਸਕਾਰ ਕੀਤਾ ਗਿਆ।
ਦੱਸਣਯੋਗ ਹੈ ਕਿਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨੇ ਚੰਡੀਗੜ੍ਹ ਦੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਜਾਰੀ ਸੀ। ਲਾਲ ਸਿੰਘ ਦੇ ਦੇਹਾਂਤ ਨੂੰ ਪੰਜਾਬ ਦੀ ਸਿਆਸਤ ਲਈ ਵੱਡਾ ਖਲਾਅ ਮੰਨਿਆ ਜਾ ਰਿਹਾ ਹੈ।
ਲਾਲ ਸਿੰਘ ਨੇ ਆਪਣਾ ਸਿਆਸੀ ਸਫਰ 1980 ਦੇ ਦਹਾਕੇ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਨਾਲ ਸ਼ੁਰੂ ਕੀਤਾ ਸੀ। ਸੰਗਠਨ ਦੇ ਪੱਧਰ ’ਤੇ ਸਰਗਰਮ ਰਹਿੰਦਿਆਂ ਉਨ੍ਹਾਂ ਨੇ ਪਟਿਆਲਾ ਖੇਤਰ ਵਿੱਚ ਆਪਣੀ ਮਜ਼ਬੂਤ ਪਕੜ ਬਣਾਈ ਅਤੇ ਹੌਲੀ-ਹੌਲੀ ਇੱਕ ਪ੍ਰਭਾਵਸ਼ਾਲੀ ਆਗੂ ਵਜੋਂ ਉਭਰੇ। ਉਨ੍ਹਾਂ ਨੂੰ ਪਹਿਲੀ ਵੱਡੀ ਸਫਲਤਾ 1992 ਵਿੱਚ ਮਿਲੀ, ਜਦੋਂ ਉਹ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ 2002, 2007 ਅਤੇ 2012 ਵਿੱਚ ਵੀ ਜਿੱਤ ਦਰਜ ਕੀਤੀ। ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਵਜੋਂ ਕੰਮ ਕਰਦਿਆਂ ਖ਼ੁਰਾਕ ਅਤੇ ਸਪਲਾਈ ਸਮੇਤ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਨਿਭਾਈ।

LEAVE A REPLY

Please enter your comment!
Please enter your name here