ਫਿਰੋਜ਼ਪੁਰ ’ਚ ਕਾਰ ਤੇ ਟਰੱਕ ਵਿਚਾਲੇ ਟੱਕਰ/ ਕਾਰ ਡਰਾਈਵਰ ਦੀ ਹੋਈ ਦਰਦਨਾਕ ਮੌਤ/ ਘਰੋਂ ਕੀਰਤਨ ਲਈ ਨਿਕਲਿਆ ਸੀ ਮ੍ਰਿਤਕ

0
2

ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਉਰਫ ਬੱਬੂ ਵਜੋਂ ਹੋਈ ਹੈ, ਜੋ ਪਾਠੀ ਸਿੰਘ ਵਜੋਂ ਸੇਵਾ ਕਰਦਾ ਸੀ। ਪਰਿਵਾਰ ਦੇ ਦੱਸਣ ਮੁਤਾਬਕ ਜਸਵੀਰ ਸਿੰਘ ਡਿਊਟੀ ਉਤੇ ਜਾਣ ਲਈ ਘਰੋਂ ਨਿਕਲਿਆ ਸੀ ਕਿ ਰਸਤੇ ਵਿਚ ਉਸ ਦੀ ਕਾਰ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗ੍ਰੰਥੀ ਸਿੰਘ ਕਾਰ ਦੇ ਵਿਚ ਫੱਸ ਗਿਆ, ਜਿਸ ਨੂੰ ਲੋਕਾਂ ਨੇ ਬੜੀ ਮੁਸ਼ਕਲ ਨਾਲ ਕਾਰ ਵਿੱਚੋਂ ਬਾਹਰ ਕੱਢਿਆ ਪਰ ਤਦ ਤਕ ਦੇਰ ਹੋ ਚੁੱਕੀ ਸੀ ਅਤੇ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here