ਪੰਜਾਬ ਕੋਟਕਪੂਰਾ ਪੁਲਿਸ ਦਾ ਵੱਡਾ ਐਕਸ਼ਨ/ ਔਰਤ ਸਮੇਤ 5 ਨਸ਼ਾ ਤਸਕਰ ਗ੍ਰਿਫਤਾਰ/ 115 ਗ੍ਰਾਮ ਹੈਰੋਇਨ ਬਰਾਮਦ By admin - March 30, 2026 0 3 Facebook Twitter Pinterest WhatsApp ਕੋਟਕਪੂਰਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 115 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਔਰਤ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਦੋਹਾਂ ਮਾਮਲਿਆਂ ਵਿੱਚ ਮਾਮਲੇ ਦਰਜ ਕਰ ਲਏ ਗਏ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰਕੇ ਅੱਗੇ ਦੇ ਲਿੰਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ। ਪੁਲਿਸ ਮੁਤਾਬਕ ਪਹਿਲੇ ਮਾਮਲੇ ਵਿੱਚ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਪਾਰਟੀ ਨੇ 65 ਗ੍ਰਾਮ ਹੈਰੋਇਨ ਸਮੇਤ ਕਾਰ ਸਵਾਰ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ। ਇਨ੍ਹਾਂ ਵਿੱਚੋਂ ਦੋ ਮੁਲਜ਼ਮ ਫਰੀਦਕੋਟ ਜ਼ਿਲ੍ਹੇ ਦੇ ਅਤੇ ਦੋ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਸ ਸਬੰਧ ਵਿੱਚ ਥਾਣਾ ਸਿਟੀ ਕੋਟਕਪੂਰਾ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਸੀਆਈਏ ਸਟਾਫ ਜੈਤੋ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ 50 ਗ੍ਰਾਮ ਹੈਰੋਇਨ ਸਮੇਤ ਮੋਗਾ ਜ਼ਿਲ੍ਹੇ ਦੀ ਰਹਿਣ ਵਾਲੀ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ। ਇਸ ਦੇ ਖਿਲਾਫ ਥਾਣਾ ਸਦਰ ਕੋਟਕਪੂਰਾ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।