ਪੰਜਾਬ ਬਠਿੰਡਾ ਪਹੁੰਚੇ ਮਹਿਲਾ ਕਮਿਸ਼ਨ ਚੇਅਰਮੈਨ ਲਾਲੀ ਗਿੱਲ/ ਮਹਿਲਾਵਾਂ ਦੀਆਂ ਸ਼ਿਕਾਇਤਾਂ ਸੁਣ ਕੇ ਕੀਤਾ ਨਿਪਟਾਰਾ By admin - March 30, 2026 0 2 Facebook Twitter Pinterest WhatsApp ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਅੱਜ ਬਠਿੰਡਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮਹਿਲਾਵਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਕਈ ਮਾਮਲਿਆਂ ਨੂੰ ਮੌਕੇ ਤੇ ਸੁਲਝਾਉਣ ਦਾ ਦਾਅਵਾ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਉਹਨਾਂ ਕਿਹਾ ਕਿ ਅੱਜ ਕੱਲ ਜਿਆਦਾਤਰ ਘਰੇਲੂ ਝਗੜੇ ਦੀਆਂ ਸ਼ਿਕਾਇਤਾਂ ਪਹੁੰਚ ਰਹੀਆਂ ਹਨ ਜਿੰਨਾਂ ਵਿੱਚ ਬੱਚਿਆਂ ਵੱਲੋਂ ਆਪਣੇ ਮਾਪਿਆਂ ਦੀ ਦੇਖਭਾਲ ਨਾ ਕਰਨ ਅਤੇ ਉਹਨਾਂ ਨਾਲ ਲੜਾਈ ਝਗੜੇ ਜਿਹੇ ਮਾਮਲੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਮਾਂ ਪਿਓ ਅਤੇ ਬੱਚਿਆਂ ਨੂੰ ਇੱਕ ਦੂਸਰੇ ਦੀ ਕਦਰ ਕਰਨ ਦੀ ਸਲਾਹ ਦਿੱਤੀ। ਇਸੇ ਦੌਰਾਨ ਉਹ ਮੁੱਖ ਮੰਤਰੀ ਮਾਨ ਅਤੇ ਸੁਖਪਾਲ ਖਹਿਰਾ ਖਿਲਾਫ ਦਿੱਤੀ ਸ਼ਿਕਾਇਤ ਮਾਮਲੇ ਬਾਰੇ ਟਾਲਾ ਵੱਟ ਗਏ। ਉਨ੍ਹਾਂ ਕਿਹਾ ਕਿ ਅੱਜ ਸਿਰਫ ਔਰਤਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਹੋਵੇਗਾ ਅਤੇ ਇਸ ਬਾਰੇ ਗੱਲ ਫਿਰ ਕਿਸੇ ਦਿਨ ਕੀਤੀ ਜਾਵੇਗੀ। ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖਿਲਾਫ਼ ਦਿੱਤੀ ਗਈ ਸ਼ਿਕਾਇਤ ਸਬੰਧੀ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਵਿਸਥਾਰ ਨਾਲ ਚਰਚਾ ਫਿਰ ਕਿਸੇ ਦਿਨ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਆਪਣੀਆਂ ਸ਼ਿਕਾਇਤਾਂ ਲੈ ਕੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਪਾਸ ਪਹੁੰਚੀਆਂ ਹੋਈਆਂ ਸਨ। ਇਸ ਮੌਕੇ ਬਠਿੰਡਾ ਅਤੇ ਸ਼੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਪ੍ਰਸ਼ਾਸਨਿਕ ਅਮਲਾ ਵੀ ਮੌਜੂਦ ਸੀ। ਉਹਨਾਂ ਦਾਅਵਾ ਕੀਤਾ ਕਿ ਕਈ ਸ਼ਿਕਾਇਤਾਂ ਦਾ ਨਿਪਟਾਰਾ ਉਹਨਾਂ ਵੱਲੋਂ ਮੌਕੇ ਤੇ ਹੀ ਕੀਤਾ ਗਿਆ ਹੈ ਅਤੇ ਕਈ ਸ਼ਿਕਾਇਤਾਂ ਸਬੰਧੀ ਉਹਨਾਂ ਵੱਲੋਂ ਪੀੜਤਾਂ ਨੂੰ ਚੰਡੀਗੜ੍ਹ ਆਉਣ ਦੀ ਹਦਾਇਤ ਦਿੱਤੀ ਗਈ ਹੈ।