ਅੰਮ੍ਰਿਤਸਰ ’ਚ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ/ ਪਰਿਵਾਰ ਵੱਲੋਂ ਕਿਸੇ ਨਾਲ ਦੁਸ਼ਮਣੀ ਨਾ ਹੋਣ ਦਾ ਦਾਅਵਾ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
3

ਅੰਮ੍ਰਿਤਸਰ ਦੇ ਪੋਸ਼ ਇਲਾਕੇ ਰਣਜੀਤ ਐਵਨਿਊ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਬਿਲਡਿੰਗ ਵਿੱਚੋਂ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਇਲਾਕੇ ਵਿੱਚ ਭਾਜੜਾਂ ਪੈ ਗਈਆਂ ਅਤੇ ਲੋਕ ਵੱਡੀ ਗਿਣਤੀ ਵਿੱਚ ਮੌਕੇ ‘ਤੇ ਇਕੱਠੇ ਹੋ ਗਏ। ਮੌਕੇ ‘ਤੇ ਪੁਲਿਸ ਤੁਰੰਤ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਸ਼ੁਰੂਆਤੀ ਜਾਂਚ ਵਿੱਚ ਮਾਮਲਾ ਕਾਫੀ ਗੁੰਝਲਦਾਰ ਜਾਪ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਨੇ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਾ ਹੋਣ ਦੀ ਗੱਲ ਕਹਿੰਦਿਆਂ, ਨਿਰਪੱਖ ਜਾਂਚ ਮੰਗੀ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਉਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਦੀ ਗੁੱਥੀ ਛੇਤੀ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ।

LEAVE A REPLY

Please enter your comment!
Please enter your name here