ਪੰਜਾਬ ਖਾਲੜਾ ਪੁਲਿਸ ਦੀ ਵੱਡੀ ਕਾਰਵਾਈ/ 1 ਕਿਲੋ 32 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ/ ਪਾਕਿਸਤਾਨੀ ਨੈੱਟਵਰਕ ਨਾਲ ਸੰਭਾਵਿਤ ਲਿੰਕ ਦੀ ਜਾਂਚ ਸ਼ੁਰੂ By admin - March 30, 2026 0 3 Facebook Twitter Pinterest WhatsApp ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਖਾਲੜਾ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ 1 ਕਿਲੋ 32 ਗ੍ਰਾਮ ਹੈਰੋਇਨ, ਮੋਬਾਇਲ ਫੋਨ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਐੱਸਐੱਸਪੀ ਤਰਨ ਤਾਰਨ ਸੁਰੇਂਦਰ ਲਾਂਬਾ ਅਤੇ ਐੱਸਪੀ ਇਨਵੈਸਟੀਗੇਸ਼ਨ ਰਿਪੁਦਮਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਾਜਨ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਡੱਲ ਅਤੇ ਲਵਪ੍ਰੀਤ ਸਿੰਘ ਪੁੱਤਰ ਲਾਡੀ ਵਾਸੀ ਚੇਲਾ ਕਲੋਨੀ ਵਜੋਂ ਹੋਈ ਹੈ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਐੱਸਆਈ ਗੁਰਸਾਹਿਬ ਸਿੰਘ ਆਪਣੀ ਟੀਮ ਸਮੇਤ ਪਿੰਡ ਵਾਂ ਤਾਰਾ ਸਿੰਘ ਵਿਖੇ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਇੱਕ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਨੌਜਵਾਨ ਨਜ਼ਰ ਆਏ, ਜਿਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਪੀਲੇ ਰੰਗ ਦਾ ਪੈਕਟ ਬਰਾਮਦ ਹੋਇਆ, ਜਿਸ ਦੀ ਜਾਂਚ ਕਰਨ ‘ਤੇ ਉਸ ਵਿੱਚੋਂ 1 ਕਿਲੋ 32 ਗ੍ਰਾਮ ਹੈਰੋਇਨ ਮਿਲੀ। ਇਸ ਤੋਂ ਇਲਾਵਾ ਇੱਕ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ, ਜਿਸ ਰਾਹੀਂ ਮੁਲਜ਼ਮਾਂ ਵੱਲੋਂ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ਕਰਕੇ ਲੋਕੇਸ਼ਨ ਸਾਂਝੀ ਕਰ ਨਸ਼ੇ ਦੀ ਖੇਪ ਮੰਗਵਾਈ ਜਾਂਦੀ ਸੀ। ਪੁਲਿਸ ਨੇ ਇਸ ਮਾਮਲੇ ਸੰਬੰਧੀ ਥਾਣਾ ਖਾਲੜਾ ਵਿੱਚ ਐੱਫਆਈਆਰ ਨੰਬਰ 72 ਮਿਤੀ 27 ਮਾਰਚ 2026 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਨੇ ਹੋਰ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਪਿਛਲੇ ਰਿਕਾਰਡ ਅਤੇ ਉਨ੍ਹਾਂ ਦੇ ਸੰਭਾਵਿਤ ਅੰਤਰਰਾਸ਼ਟਰੀ ਤਸਕਰੀ ਨੈੱਟਵਰਕ ਨਾਲ ਲਿੰਕਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਹ ਵੀ ਖੰਗਾਲਿਆ ਜਾ ਰਿਹਾ ਹੈ ਕਿ ਇਸ ਗਿਰੋਹ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।