ਪੰਜਾਬ ਸੁਲਤਾਨਪੁਰ ਲੋਧੀ ‘ਚ ਰਾਣਾ ਧੜੇ ਨੂੰ ਝਟਕਾ/ ਕਈ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ/ ਸਰਕਾਰ ਤੋਂ ਕੰਮਾਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ By admin - March 30, 2026 0 3 Facebook Twitter Pinterest WhatsApp ਸੁਲਤਾਨਪੁਰ ਲੋਧੀ ਇਲਾਕੇ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ ਜਦੋਂ ਪਿੰਡ ਹੈਦਰਾਬਾਦ ਬੇਟ ਦੇ ਕਈ ਪਰਿਵਾਰਾਂ ਨੇ ਰਾਣਾ ਧੜੇ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ, ਜਿਸਨੂੰ ਸਥਾਨਕ ਸਿਆਸਤ ਵਿੱਚ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਚਾਰ ਸਾਲਾਂ ਦੇ ਵਿਕਾਸਕਾਰੀ ਕੰਮਾਂ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਆਮ ਲੋਕਾਂ ਲਈ ਸੁੱਖ-ਸਹੂਲਤਾਂ ਵਿੱਚ ਵੱਡਾ ਸੁਧਾਰ ਕੀਤਾ ਹੈ, ਜਿਸ ਕਰਕੇ ਉਹਨਾਂ ਨੇ ਇਹ ਮਹੱਤਵਪੂਰਨ ਫੈਸਲਾ ਲਿਆ। ਇਸ ਮੌਕੇ ਸੱਜਣ ਸਿੰਘ ਚੀਮਾ ਨੇ ਨਵੇਂ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਐਸੀ ਸਰਕਾਰ ਹੈ ਜੋ ਸੱਚਮੁੱਚ ਲੋਕਾਂ ਦੀ ਆਵਾਜ਼ ਨੂੰ ਤਰਜੀਹ ਦਿੰਦੀ ਹੈ। ਉਨ੍ਹਾਂ ਕਿਹਾ, “ਇਹ ਪਾਰਟੀ ਆਮ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਹਰ ਵਰਕਰ ਨੂੰ ਇੱਥੇ ਪੂਰਾ ਸਨਮਾਨ ਮਿਲਦਾ ਹੈ।” ਚੀਮਾ ਨੇ ਦਾਅਵਾ ਕੀਤਾ ਕਿ ਇਸ ਤਰ੍ਹਾਂ ਦੀਆਂ ਵੱਡੀਆਂ ਸ਼ਾਮਿਲੀਅਤਾਂ ਨਾਲ ਇਲਾਕੇ ਵਿੱਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਵਿਕਾਸ ਦੀ ਰਾਜਨੀਤੀ ਨੂੰ ਚੁਣਦੇ ਹੋਏ ਆਮ ਆਦਮੀ ਪਾਰਟੀ ਨਾਲ ਜੁੜਨਗੇ। ਇਸ ਘਟਨਾ ਨਾਲ ਸਪੱਸ਼ਟ ਸੰਕੇਤ ਮਿਲਦੇ ਹਨ ਕਿ ਸੁਲਤਾਨਪੁਰ ਲੋਧੀ ਹਲਕੇ ਵਿੱਚ ਰਵਾਇਤੀ ਧੜਿਆਂ ਦੀ ਪਕੜ ਕਮਜ਼ੋਰ ਹੋ ਰਹੀ ਹੈ ਅਤੇ ਲੋਕ ਵੱਡੇ ਪੱਧਰ ‘ਤੇ ਬਦਲਾਅ ਵੱਲ ਵੱਧ ਰਹੇ ਹਨ।