ਪੰਜਾਬ ਅੰਮ੍ਰਿਤਸਰ ’ਚ ਸੁਨੀਲ ਜਾਖੜ ਨੇ ਘੇਰੀ ਸਰਕਾਰ/ ਡੀਐਮ ਖੁਦਕੁਸ਼ੀ ਨੂੰ ਲੈ ਕੇ ਸਾਧੇ ਨਿਸ਼ਾਨੇ/ ਸੀਬੀਆਈ ਜਾਂਚ ਦੀ ਮੰਗ ਦੁਹਰਾਈ By admin - March 30, 2026 0 3 Facebook Twitter Pinterest WhatsApp ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਇਕ ਵਾਰ ਫਿਰ ਸਿਆਸਤ ਗਰਮਾ ਗਈ ਹੈ। ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਅਤੇ ਪੁਲਿਸ ਦੀ ਕਾਰਵਾਈ ‘ਤੇ ਗੰਭੀਰ ਸਵਾਲ ਖੜੇ ਕੀਤੇ ਹਨ। ਜਾਖੜ ਦਾ ਇਲਜ਼ਾਮ ਹੈ ਕਿ ਸਰਕਾਰ ਵੱਲੋਂ ਐਫਆਈਆਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਨੇ, ਇਸ ਲਈ ਪੀੜਤ ਪਰਿਵਾਰ ਨੂੰ ਇਨਸਾਫ ਮਿਲਦਾ ਨਹੀਂ ਜਾ ਰਿਹਾ। ਉਨ੍ਹਾਂ ਪਰਿਵਾਰ ਨੂੰ ਬਣਦਾ ਇਨਸਾਫ ਦੇਣ ਲਈ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੀ ਮੰਗ ਕੀਤੀਹੈ। ਸੁਨੀਲ ਜਾਖੜ ਦਾ ਇਲਜ਼ਾਮ ਸੀ ਕਿ ਉਹ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਡੀਐਮ ਰੰਧਾਵਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਏ ਸਨ, ਪਰ ਪਿਛਲੇ ਕੁਝ ਦਿਨਾਂ ਵਿੱਚ ਆ ਰਹੀਆਂ ਜਾਣਕਾਰੀਆਂ ਨੇ ਮਾਮਲੇ ਨੂੰ ਹੋਰ ਚਿੰਤਾਜਨਕ ਬਣਾ ਦਿੱਤਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਐਫਆਈਆਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੁਲਿਸ ਦੀ ਕਾਰਵਾਈ ਵਿੱਚ ਵਿਰੋਧਾਭਾਸ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇੱਕ ਪਾਸੇ ਗ੍ਰਿਫਤਾਰੀ ਦੀ ਗੱਲ ਕਰ ਰਹੀ ਹੈ ਜਦਕਿ ਦੂਜੇ ਪਾਸੇ ਸੰਬੰਧਿਤ ਵਿਅਕਤੀ ਵੱਲੋਂ ਸਰੰਡਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਡਿਜੀਟਲ ਸਬੂਤਾਂ ਜਿਵੇਂ ਕਿ ਸੀਸੀਟੀਵੀ ਫੁਟੇਜ ਅਤੇ ਮੋਬਾਈਲ ਰਿਕਾਰਡਿੰਗ ਦੇ ਗਾਇਬ ਹੋਣ ‘ਤੇ ਵੀ ਸਵਾਲ ਉਠਾਏ ਗਏ। ਜਾਖੜ ਨੇ ਕਿਹਾ ਕਿ ਇਹ ਸਭ ਕੁਝ ਜਾਂਚ ਨੂੰ ਪ੍ਰਭਾਵਿਤ ਕਰ ਸਕਦਾ ਹੈ। ਭਾਜਪਾ ਪ੍ਰਧਾਨ ਨੇ ਇਹ ਵੀ ਕਿਹਾ ਕਿ ਡੀਐਮ ਰੰਧਾਵਾ ਨੂੰ ਟਾਰਚਰ ਕੀਤਾ ਗਿਆ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਲੀ ਵੀਡੀਓ ਬਣਾਈ ਗਈ, ਜਿਸ ਕਾਰਨ ਉਹਨਾਂ ਨੂੰ ਇਹ ਕਦਮ ਚੁੱਕਣਾ ਪਿਆ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ‘ਚ ਜਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਭਾਜਪਾ ਵੱਲੋਂ ਪੀੜਤ ਪਰਿਵਾਰ ਦੀ ਮੰਗ ਨੂੰ ਸਮਰਥਨ ਦਿੰਦਿਆਂ ਕੇਂਦਰੀ ਏਜੰਸੀ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਗਈ। ਜਾਖੜ ਨੇ ਕਿਹਾ ਕਿ ਜਦ ਤੱਕ ਪੂਰਾ ਇਨਸਾਫ ਨਹੀਂ ਮਿਲਦਾ, ਭਾਜਪਾ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਐਲਾਨ ਕੀਤਾ ਕਿ 4 ਅਪ੍ਰੈਲ ਨੂੰ ਅੰਮ੍ਰਿਤਸਰ ਵਿੱਚ ਭਾਜਪਾ ਵੱਲੋਂ ਧਰਨਾ ਦਿੱਤਾ ਜਾਵੇਗਾ ਅਤੇ ਇਹ ਸੰਘਰਸ਼ ਤਦ ਤੱਕ ਜਾਰੀ ਰਹੇਗਾ ਜਦ ਤੱਕ ਸਾਰੇ ਅਰੋਪੀਆ ਦੀ ਗ੍ਰਿਫਤਾਰੀ ਨਹੀਂ ਹੁੰਦੀ।