ਪੰਜਾਬ ਮੋਗਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ/ ਸੈਂਕੜੇ ਮਹਿਲਾਵਾਂ ਕਾਂਗਰਸ ਛੱਡ ਆਪ ’ਚ ਸ਼ਾਮਲ/ ਹਲਕਾ ਵਿਧਾਇਕ ਨੇ ਕੀਤਾ ਸਵਾਗਤ By admin - March 31, 2026 0 2 Facebook Twitter Pinterest WhatsApp ਮੋਗਾ ਦੇ ਵਾਰਡ ਨੰਬਰ 27 ਸਥਿਤ ਬਾਬਾ ਵਧਾਵਾ ਸਿੰਘ ਨਗਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਇੱਥੇ ਕਰਵਾਏ ਗਏ ਇਕ ਜਨਤਕ ਸਮਾਗਮ ਦੌਰਾਨ ਇਲਾਕੇ ਦੀਆਂ ਸੈਂਕੜੇ ਮਹਿਲਾਵਾਂ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੇ ਐਲਾਨ ਕੀਤਾ। ਇਨ੍ਹਾਂ ਔਰਤਾਂ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਦਾ ਫੈਸਲਾ ਲਿਆ ਹੈ। ਇਸ ਮੌਕੇ ਉਨ੍ਹਾਂ ਦਾ ਪਾਰਟੀ ਅੰਦਰ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ, ਮਹਿਲਾਵਾਂ ਲਈ ਆਰਥਿਕ ਸਹਾਇਤਾ ਯੋਜਨਾਵਾਂ ਅਤੇ ਹੋਰ ਲੋਕ-ਭਲਾਈ ਸਕੀਮਾਂ ਨੇ ਲੋਕਾਂ ਵਿੱਚ ਭਰੋਸਾ ਪੈਦਾ ਕੀਤਾ ਹੈ। ਮਹਿਲਾਵਾਂ ਲਈ ਇਕ ਹਜਾਰ ਰੁਪਏ ਅਤੇ 1500 ਰੁਪਏ ਸਕੀਮ ਦੀ ਰਜਿਸਟ੍ਰੇਸ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਵਿੱਚ ਸਥਾਨਕ ਟੀਮ ਪੂਰੀ ਮਦਦ ਕਰੇਗੀ। ਡਾ. ਅਰੋੜਾ ਨੇ ਇਹ ਵੀ ਦੱਸਿਆ ਕਿ ਵਾਰਡ ਵਿੱਚ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਮੋਗਾ ਸ਼ਹਿਰ ਵਿੱਚ ਸੜਕਾਂ, ਸਕੂਲਾਂ, ਸਿਹਤ ਸਹੂਲਤਾਂ ਅਤੇ ਬਿਜਲੀ ਢਾਂਚੇ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ, ਜਦਕਿ ਪਿਛਲੀਆਂ ਸਰਕਾਰਾਂ ਲੋਕਾਂ ਨਾਲ ਸਿਰਫ ਵਾਅਦੇ ਕਰਦੀਆਂ ਰਹੀਆਂ। ਅੱਜ ਪੰਜਾਬ ਵਿੱਚ ਸਿਹਤ ਬੀਮਾ ਯੋਜਨਾ, ਮੁਹੱਲਾ ਕਲੀਨਿਕ ਅਤੇ ਸੜਕ ਸੁਰੱਖਿਆ ਫੋਰਸ ਵਰਗੀਆਂ ਪਹਿਲਕਦਮੀਆਂ ਲੋਕਾਂ ਲਈ ਲਾਭਕਾਰੀ ਸਾਬਤ ਹੋ ਰਹੀਆਂ ਹਨ। ਅੰਤ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਸਮੱਸਿਆ ਲਈ ਪਾਰਟੀ ਨਾਲ ਸੰਪਰਕ ਕਰਨ।