ਪੰਜਾਬ ਜਲਾਲਾਬਾਦ ’ਚ ਬਠਿੰਡਾ ਪੁਲਿਸ ਦਾ ਵੱਡਾ ਐਕਸ਼ਨ/ 605 ਗਰਾਮ ਹੈਰੋਇਨ ਸਮੇਤ ਦੋ ਤਸਕਰ ਕਾਬੂ By admin - April 1, 2026 0 3 Facebook Twitter Pinterest WhatsApp ਬਠਿੰਡਾ ਪੁਲਿਸ ਦੀ ਏਐਨਟੀਐਫ ਦੀ ਟੀਮ ਨੇ ਜਲਾਲਾਬਾਦ ਵਿਖੇ ਵੱਡੀ ਕਾਰਵਾਈ ਕੀਤੀ ਹੈ। ਟੀਮ ਨੇ ਸਪੈਸ਼ਲ ਆਪਰੇਸ਼ਨ ਅੰਜ਼ਾਮ ਦਿੰਦਿਆਂ ਜਲਾਲਾਬਾਦ ਦੇ ਪਿੰਡ ਪੀਰੇ ਕੇ ਉਤਾੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜਮਾਂ ਦੀ ਪਛਾਣ ਮਨਜਿੰਦਰ ਸਿੰਘ ਅਤੇ ਜਸਵੰਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 605 ਗਰਾਮ ਹੈਰੋਇਨ ਅਤੇ ਇਕ ਮੋਟਰ ਸਾਇਕਲ ਬਰਾਮਦ ਕੀਤਾ ਹੈ। ਏਐਨਟੀਐਫ ਦੀ ਟੀਮ ਦਾ ਕਹਿਣਾ ਕਿ ਉਹਨਾਂ ਦੇ ਵੱਲੋਂ ਇੱਕ ਸਪੈਸ਼ਲ ਆਪਰੇਸ਼ਨ ਦੇ ਦੌਰਾਨ ਇਹ ਕਾਰਵਾਈ ਕੀਤੀ ਗਈ ਹੈ। ਕਾਬੂ ਕੀਤੇ ਗਏ ਦੋਨਾਂ ਨਸ਼ਾ ਤਸਕਰਾਂ ਨੂੰ ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਗਿਆ। ਪੁਲਿਸ ਨੂੰ ਮੁਲਜਮਾਂ ਦੀ ਪੁਛਗਿੱਛ ਦੌਰਾਨ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਹੈ।