ਪੰਜਾਬ ਜਲੰਧਰ ਦੇ ਪਿੰਡ ਪੰਡੋਰੀ ’ਚ ਜੀਜੇ ਹੱਥੋਂ ਸਾਲੇ ਦਾ ਕਤਲ/ ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ/ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਜਾਂਚ ਆਰੰਭੀ By admin - April 1, 2026 0 2 Facebook Twitter Pinterest WhatsApp ਜਲੰਧਰ ਦੇ ਪਿੰਡ ਪਡੋਰੀ ਵਿਖੇ ਘਰੇਲੂ ਝਗੜੇ ਦੇ ਚਲਦਿਆਂ ਜੀਜੇ ਹੱਥੋਂ ਸਾਲੇ ਦਾ ਕਤਲ ਹੋਣ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਰਾਜਾ ਰਾਮ ਵਜੋਂ ਹੋਈ ਹੈ, ਜੋ ਕਿ ਬਿਹਾਰ ਦੇ ਪੂਨੀਆ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਕੁਝ ਸਮੇਂ ਤੋਂ ਪਡੋਰੀ ਪਿੰਡ ਵਿੱਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ। ਸਦਰ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਦੋਸ਼ੀ ਰਾਜ ਕੁਮਾਰ ਉਰਫ਼ ਰਾਜੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਸਦਰ ਪੁਲਿਸ ਸਟੇਸ਼ਨ ਦੇ ਐਸਐਚਓ ਸੰਜੀਵ ਕੁਮਾਰ ਨੇ ਦੱਸਿਆ ਕਿ ਰਾਜ ਕੁਮਾਰ ਉਰਫ਼ ਰਾਜੂ ਦਾ ਵਿਆਹ ਪੰਜ ਮਹੀਨੇ ਪਹਿਲਾਂ ਨਿਸ਼ਾ ਨਾਮ ਦੀ ਔਰਤ ਨਾਲ ਹੋਇਆ ਸੀ। ਨਿਸ਼ਾ ਦੇ ਮਾਮੇ ਦਾ ਪੁੱਤਰ ਰਾਜਾ ਰਾਮ ਆਪਣੇ ਪਰਿਵਾਰ ਨਾਲ ਪਡੋਰੀ ਪਿੰਡ ਵਿੱਚ ਰਹਿੰਦਾ ਸੀ। ਇਹ ਜੋੜਾ ਕੱਲ੍ਹ ਰਾਤ ਪਿੰਡ ਵਿੱਚ ਮੌਜੂਦ ਸੀ ਕਿ ਪਤੀ-ਪਤਨੀ ਵਿਚਾਲੇ ਝਗੜਾ ਹੋ ਗਿਆ। ਮੌਕੇ ਤੇ ਮੌਜੂਦ ਰਾਜਾ ਰਾਮ ਉਨ੍ਹਾਂ ਨੂੰ ਝਗੜਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਇਸੇ ਰੰਜ਼ਿਸ਼ ਨੂੰ ਲੈ ਕੇ ਦੋਸ਼ੀ ਨੇ ਸੁੱਤੇ ਪਏ ਰਾਜਾ ਰਾਮ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਰਾਜਾ ਰਾਮ ਦਾ ਗਲਾ ਘੁਟਣ ਦੀ ਘਟਨਾ ਨਾਲ ਸੌਂ ਰਹੇ ਬੱਚੇ ਨੇ ਦੇਖ ਲਈ, ਜਿਸ ਨੇ ਸਵੇਰ ਵੇਲੇ ਪਰਿਵਾਰ ਨੂੰ ਦੱਸਿਆ। ਪਰਿਵਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕ ਤੇ ਪਹੁੰਚੀ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।