ਹੁਸ਼ਿਆਰਪੁਰ ’ਚ ਦੁਕਾਨ ਤੇ ਗੋਲੀਆਂ ਮਾਮਲੇ ’ਚ ਨਵਾਂ ਮੌੜ/ ਪੀੜਤ ਪਰਿਵਾਰ ਨੇ ਪੁਲਿਸ ’ਤੇ ਲਾਏ ਧੱਕੇ ਦੇ ਇਲਜ਼ਾਮ/ ਪ੍ਰੈੱਸ ਕਾਨਫਰੰਸ ਕਰ ਕੇ ਮੰਗਿਆ ਇਨਸਾਫ਼

0
4

ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਵਿਚ ਬੀਤੀ 25 ਮਾਰਚ ਨੂੰ ਦੁਕਾਨ ’ਤੇ ਚੱਲੀਆਂ ਗੋਲੀਆਂ ਦੇ ਮਾਮਲੇ ’ਚ ਵਿਚ ਨਵਾਂ ਮੋੜ ਆ ਗਿਆ ਹੈ। ਪੀੜਤ ਧਿਰ ਨੇ ਪ੍ਰੈੱਸ ਕਾਨਫਰੰਸ ਕਰ ਕੇ ਮਾਹਿਲਪੁਰ ਪੁਲਿਸ ਉਤੇ ਸਹੀ ਜਾਂਚ ਨਾ ਕਰਨ ਦੇ ਇਲਜਾਮ ਲਾਏ ਹਨ। ਪਰਿਵਾਰ ਦੇ ਕਹਿਣਾ ਹੈ ਕਿ ਪੁਲਿਸ ਨੇ ਖਾਨਾਪੂਰਤੀ ਕਰਦਿਆਂ ਦੋਸ਼ੀਆਂ ਦਾ ਬਚਾਅ ਕਰਨ ਦੇ ਨਾਲ ਨਾਲ ਉਲਟਾ ਪੀੜਤ ਭਰਾਵਾਂ ਸਮੇਤ 16 ਵਿਅਕਤੀਆਂ ਤੇ ਮਾਹੌਲ ਖਰਾਬ ਕਰਨ ਦਾ ਮਾਮਲਾ ਦਰਜ ਕਰ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੀੜਤ ਧਿਰ ਨੇ ਪ੍ਰੈੱਸ ਕਾਨਫਰੰਸ ਕਰ ਕੇ ਜ਼ਿਲ੍ਹਾ ਪੁਲਿਸ ਮੁਖੀ, ਮੁੱਖ ਮੰਤਰੀ ਤੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਭੇਜ ਕੇ ਨਿਰਪੱਖ ਜਾਂਚ ਮੰਗੀ ਹੈ।
ਪੀੜਿਤ ਦੁਕਾਨਦਾਰ ਭਰਾਵਾਂ ਦਾ ਇਲਜਾਮ ਹੈ ਕਿ ਮਾਹਿਲਪੁਰ ਪੁਲਿਸ ਨੇ ਇੱਕ ਥਾਣੇਦਾਰ ਦੇ ਬਿਆਨਾਂ ’ਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ ਕਰਕੇ ਖ਼ਾਨਾਪੂਰਤੀ ਕਰਕੇ ਹੀ ਬੱਸ ਨਹੀਂ ਕੀਤੀ ਸਗੋਂ ਪੀੜਿਤ ਭਰਾਵਾਂ ਸਮੇਤ 16 ਵਿਅਕਤੀਆਂ ’ਤੇ ਵੀ ਇੱਕ ਚੌਂਕੀ ਇੰਚਾਰਜ ਦੇ ਬਿਆਨਾਂ ’ਤੇ ਮਾਹੌਲ ਖ਼ਰਾਬ ਕਰਨ ਦਾ ਮਾਮਲਾ ਦਰਜ ਕਰਕੇ ਭਰਾਵਾਂ ਦੇ ਘਰ ਵਿਚ ਛਾਪੇਮਾਰੀ ਸ਼ੁਰੂ ਕਰ ਦਿੱਤੀ। ਇਸ ਸਬੰਧੀ ਹੁਸ਼ਿਆਰਪੁਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਡੀਐਸਪੀ ਗੜ੍ਹਸ਼ੰਕਰ ਅਤੇ ਥਾਣਾ ਮੁਖੀ ਮਾਹਿਲਪੁਰ ਦੀਆਂ ਵਧੀਕੀਆਂ ਦੇ ਸਤਾਏ ਦੋਨੋਂ ਭਰਾ ਫ਼ੁੱਟ ਫ਼ੁੱਟ ਕੇ ਰੋ ਪਏ ਅਤੇ ਜਿਲ੍ਹਾਂ ਪੁਲਿਸ ਮੁਖੀ ਸਮੇਤ ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਕਰਕੇ ਉਨ੍ਹਾਂ ਨੂੰ ਦੋਹਾਂ ਅਫ਼ਸਰਾਂ ਤੋਂ ਬਚਾਉਣ ਦੀ ਅਪੀਲ ਕੀਤੀ ਹੈ।
ਅੱਜ ਹੁਸ਼ਿਆਪੁਰ ਵਿਖੇ ਪੁੱਤਰਕਾਰ ਸੰਮੇਲਨ ਦੌਰਾਨ ਜਸਵੀਰ ਸਿੰਘ ਸੰਜੂ ਅਤੇ ਪਰਮਜੀਤ ਸਿੰਘ ਪੰਮਾ ਪੁੱਤਰਾਨ ਜੋਗਰਾਜ ਵਾਸੀਆਨ ਗੱਜਰ ਨੇ ਦੱਸਿਆ ਕਿ 2022 ਵਿਚ ਉਨ੍ਹਾਂ ਦੀ ਦੁਕਾਨ ਦੇ ਅੱਗੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਉਨ੍ਹਾਂ ਦੱਸਿਆ ਕਿ ਉਸ ਸਮੇਂ ਉਹ ਦੁਕਾਨ ਅੰਦਰ ਸਨ ਤਾਂ ਉਨ੍ਹਾਂ ਦੀ ਦੁਕਾਨ ਅੰਦਰ ਲੱਗੇ ਸੀਸੀਟੀਵੀ ਵਿਚ ਉਹ ਘਟਨਾ ਕੈਦ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਜਬਰਦਸਤੀ ਉਸ ਮਾਮਲੇ ਵਿਚ ਗਵਾਹ ਬਣਾ ਲਿਆ। ਉਨ੍ਹਾਂ ਦੱਸਿਆ ਕਿ ਇੱਕ ਮਹੀਨੇ ਬਾਅਦ ਉਨ੍ਹਾਂ ਦੇ ਘਰ ’ਤੇ ਉਨ੍ਹਾਂ ਹੀ ਹਮਲਵਰਾਂ ਨੇ ਅਗਸਤ 2022 ਵਿਚ ਵੀ ਗੋਲੀਆਂ ਚਲਾ ਦਿੱਤੀਆਂ ਜਿਸ ’ਤੇ ਉਸ ਸਮੇਂ ਦੀ ਪੁਲਿਸ ਨੇ ਉਨ੍ਹਾਂ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਸ ਮਾਮਲੇ ਵਿੱਚੋਂ ਆਪਣੇ ਪੱਧਰ ’ਤੇ ਦੋ ਵਿਅਕਤੀਆਂ ਨੂੰ ਦਰਜ ਮਾਮਲੇ ਵਿੱਚੋਂ ਕੱਢ ਦਿੱਤਾ ਅਤੇ ਮਿਲ ਰਹੀਆਂ ਧਮਕੀਆਂ ਕਾਰਨ ਉਨ੍ਹਾਂ ਗਵਾਹੀ ਦੇਣ ਤੋਂ ਇੰਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਪੁਲਿਸ ਦੋ ਅਕਤੂਬਰ 2025 ਨੂੰ ਦੁਸ਼ਹਿਰੇ ਵਾਲੇ ਦਿਨ ਜਦੋਂ ਉਹ ਘਰ ਵਿਚ ਹੀ ਮੌਜੂਦ ਸਨ ਤਾਂ ਮਾਹਿਲਪੁਰ ਵਿਚ ਹੋਈ ਲੜਾਈ ਵਿਚ ਉਨ੍ਹਾਂ ਨੂੰ ਘਰ ਬੈਠੇ ਹੀ ਨਾਮਜਦ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਉਨ੍ਹਾਂ ਘਰ ਦੇ ਸੀਸੀਟੀਵੀ ਫ਼ੁਟੇਜ ਅਤੇ ਪੀੜਿਤ ਧਿਰਾਂ ਦੇ ਬਿਅਨਾਂ ਤੋਂ ਬਾਅਦ ਆਪਣੇ ਆਪ ਨੂੰ ਬੇਗੁਨਾਹ ਸਾਬਿਤ ਕਰਵਾ ਲਿਆ। ਉਨ੍ਹਾਂ ਦੱਸਿਆ ਕਿ 2022 ਵਿਚ ਗੋਲੀ ਚਲਾਉਣ ਵਾਲਿਆਂ ਨੇ ਉਨ੍ਹਾਂਨਾਲ ਗਵਾਹੀ ਦੀ ਰੰਜਿਸ਼ ਰੱਖ਼ੀ ਅਤੇ 25 ਮਾਰਚ 2026 ਨੂੰ ਉਨ੍ਹਾਂ ਦੀ ਦੁਕਾਨ ’ਤੇ ਗੋਲੀ ਚਲਾ ਦਿੱਤੀ।
ਉਨ੍ਹਾਂ ਦੱਸਿਆ ਕਿ ਉਸ ਘਟਨਾ ਤੋਂ ਇੱਕ ਮਹੀਨਾ ਪਹਿਲਾਂ ਉਨ੍ਹਾਂ ਦੀ ਦੁਕਾਨ ਅੱਗੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਜਿਸ ਦੀ ਸੀ ਸੀ ਟੀ ਵੀ ਅਤੇ ਹਮਲਵਰਾਂ ਦੇ ਨਾਮ ਉਨ੍ਹਾਂ ਪੁਲਿਸ ਨੂੰ ਦਿੱਤੀ ਪਰੰਤੂ ਡੀ ਐਸ ਪੀ ਦਲਜੀਤ ਸਿੰਘ ਖੱਖ ਅਤੇ ਥਾਣਾ ਮੁਖੀ ਮਦਨ ਸਿੰਘ ਨੇ ਉਨ੍ਹਾਂ ਦੀ ਇੱਕ ਨਾ ਸੁਣੀ ਜਿਸ ਦੇ ਨਤੀਜੇ ਵਜੋਂ ਉਨ੍ਹਾਂ ’ਤੇ ਗੋਲੀ ਚੱਲਣ ਦੀ ਘਟਨਾ ਵਾਪਰ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਦੇ ਬਿਆਨ ਨਹੀਂ ਲਏ ਬਲਕਿ ਆਪਣੇ ਹੀ ਥਾਣੇਦਾਰ ਦੇ ਬਿਆਨਾਂ ’ਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹੁਣ ਬੀਤੇ ਕੱਲ ਥਾਣਾ ਮੁਖੀ ਮਦਨ ਸਿੰਘ ਨੇ ਮੁੜ ਉਨ੍ਹਾਂ ਅਤੇ ਗੋਲਲੀ ਚਲਾਉਣ ਵਾਲੇ ਹਮਲਵਰਾਂ ਵਿਰੁੱਧ ਝੂਠਾ ਮਾਮਲਾ ਦਰਜ ਕਰਕੇ ੳਨ੍ਹਾਂ ਨੂੰ ਫ਼ਸਾਉਣ ਦੀ ਕੋਸ਼ਿਸ਼ ਕੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੋਲੀ ਚਲਾਉਣ ਵਾਲੇ ਹਮਲਵਰਾਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਦੇ ਘਰਾਂ ’ਤੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here