ਡੀਐਮ ਰੰਧਾਵਾ ਦੇ ਘਰ ਤਾਰਾ ਕੱਟਣ ਮਾਮਲੇ ’ਚ ਨਵਾਂ ਮੌੜ/ ਆਰੋਪੀ ਦੀ ਪੁਲਿਸ ਹਿਰਾਸਤ ’ਚ ਮੌਤ/ ਪਰਿਵਾਰ ਨੇ ਮੰਗਿਆ ਇਨਸਾਫ

0
3

ਅੰਮ੍ਰਿਤਸਰ ਰਣਜੀਤ ਐਵਨਿਊ ਇਲਾਕੇ ਵਿੱਚ ਮ੍ਰਿਤਿਕ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਘਰ ਵਿੱਚ ਬਿਜਲੀ ਦੀਆਂ ਤਾਰਾਂ ਕੱਟਣ ਦੇ ਮਾਮਲੇ ‘ਚ ਵਿਚ ਉਸ ਸਮੇਂ ਨਵਾਂ ਮੌੜ ਆ ਗਿਆ ਜਦੋਂ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਨੌਜਵਾਨ ਗੁਰਬਖਸ਼ ਸਿੰਘ ਦੀ ਪੁਲਿਸ ਕਸਟਡੀ ਦੌਰਾਨ ਮੌਤ ਗਈ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹਨਾਂ ਵੱਲੋਂ ਪੁਲਿਸ ‘ਤੇ ਕਈ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਪੁਲਿਸ ਮੁਤਾਬਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਨਕੁਆਰੀ ਤੋਂ ਬਾਅਦ ਵੀ ਮੌਤ ਦੇ ਕਾਰਨਾਂ ਦਾ ਪਤਾ ਚੱਲ ਸਕੇਗਾ।
ਦੱਸਣਯੋਗ ਹੈ ਕਿ ਮ੍ਰਿਤਕ DM ਗਗਨਦੀਪ ਰੰਧਾਵਾ ਦੇ ਘਰ ਦੇ ਬਾਹਰੋਂ ਬਿਜਲੀ ਦੀਆਂ ਤਾਰਾਂ ਕੱਟਣ ਦੇ ਮਾਮਲੇ ‘ਚ ਪੁਲਿਸ ਨੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ। ਇਸ ਦੌਰਾਨ ਗੁਰਬਖਸ਼ ਸਿੰਘ ਦੀ ਤਬੀਅਤ ਖਰਾਬ ਹੋ ਗਈ ਅਤੇ ਉਹਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੁਲਿਸ ਨੇ ਉਹਨਾਂ ਦੇ ਪੁੱਤਰ ਨੂੰ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸਦੀ ਮੌਤ ਹੋਈ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਬਾਰ-ਬਾਰ ਪੁਲਿਸ ਨੂੰ ਨੌਜਵਾਨ ਦਾ ਢੰਗ ਨਾਲ ਇਲਾਜ ਕਰਵਾਉਣ ਲਈ ਕਿਹਾ, ਇੱਥੋਂ ਤੱਕ ਕਿ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਵੀ ਗੱਲ ਕੀਤੀ, ਪਰ ਪੁਲਿਸ ਨੇ ਉਹਨਾਂ ਦੀ ਇੱਕ ਨਾ ਸੁਣੀ।
ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਨੌਜਵਾਨ ਨੇ ਦਰਦ ਦੀ ਸ਼ਿਕਾਇਤ ਕੀਤੀ ਸੀ ਅਤੇ ਮੈਡੀਕਲ ਸਹੂਲਤਾਂ ਦੇਣ ਵਿੱਚ ਲਾਪਰਵਾਹੀ ਕੀਤੀ ਗਈ। ਉਹਨਾਂ ਨੇ ਇਹ ਵੀ ਦੋਸ਼ ਲਗਾਇਆ ਕਿ ਮੌਤ ਦੀ ਸੂਚਨਾ ਵੀ ਸਮੇਂ ‘ਤੇ ਨਹੀਂ ਦਿੱਤੀ ਗਈ ਅਤੇ ਮਾਮਲੇ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਗਈ। ਦੂਜੇ ਪਾਸੇ, ਥਾਣਾ ਰਣਜੀਤ ਐਵਨਿਊ ਦੇ ਥਾਣਾ ਮੁੱਖੀ ਰੋਬਿਨ ਹੰਸ ਨੇ ਦੱਸਿਆ ਕਿ ਨੌਜਵਾਨ ਦੀ ਤਬੀਅਤ ਖਰਾਬ ਹੋਣ ‘ਤੇ ਉਸਦਾ ਮੈਡੀਕਲ ਕਰਵਾਇਆ ਗਿਆ ਸੀ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋਈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੱਚਾਈ ਇਨਕੁਆਇਰੀ ਤੋਂ ਬਾਅਦ ਸਾਹਮਣੇ ਆਵੇਗੀ।

LEAVE A REPLY

Please enter your comment!
Please enter your name here