ਪੰਜਾਬ ਜਲਾਲਾਬਾਦ ਦੀ ਪੇਂਡੂ ਸੜਕਾਂ ਦੀ ਹੋਵੇਗੀ ਕਾਇਆਕਲਪ/ ਵਿਧਾਇਕ ਗੋਲਡੀ ਕੰਬੋਜ਼ ਨੇ ਕੀਤਾ ਉਦਘਾਟਨ/ 2 ਕਰੋੜ 68 ਕਰੋੜ ਨਾਲ ਬਣਗੀਆਂ ਸੜਕਾਂ By admin - April 1, 2026 0 3 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਵੇਂ ਨਵੇਂ ਪ੍ਰੋਜੈਕਟ ਉਲੀਕੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ 2 ਕਰੋੜ 68 ਲੱਖ ਸੜਕਾਂ ਪ੍ਰਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਜਲਾਲਾਬਾਦ ਰੇਲਵੇ ਸਟੇਸ਼ਨ ਤੋਂ ਬੂਰ ਵਾਲਾ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਦੀ ਲੰਬਾਈ ਲਗਭਗ 1.71 ਕਿਲੋਮੀਟਰ ਹੈ ਅਤੇ ਇਸ ਉੱਤੇ ਕਰੀਬ 34.12 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਸੜਕ ਸ਼ਹਿਰੀ ਆਵਾਜਾਈ ਨੂੰ ਸੁਗਮ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਤੋਂ ਇਲਾਵਾ ਸੁਖੇਰਾ ਬੋਦਲਾ ਤੋਂ ਜੋਧੇ ਵਾਲਾ (ਲਮੋਚੜ ਖੁਰਦ ਤੋਂ ਮੌਜੇ ਵਾਲਾ ਸਮੇਤ) ਸੜਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ, ਜੋ ਲਗਭਗ 6.00 ਕਿਲੋਮੀਟਰ ਲੰਬੀ ਹੈ ਅਤੇ ਇਸ ਉੱਤੇ ਕਰੀਬ 1 ਕਰੋੜ 6 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਟਾਹਲੀ ਵਾਲਾ ਤੋਂ ਗਹਿਲੇ ਵਾਲਾ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਦੀ ਲੰਬਾਈ ਲਗਭਗ 2.77 ਕਿਲੋਮੀਟਰ ਹੈ ਅਤੇ ਇਸ ਉੱਤੇ ਕਰੀਬ 76.24 ਲੱਖ ਰੁਪਏ ਦੀ ਲਾਗਤ ਆਵੇਗੀ। ਅਗਲੇ ਪ੍ਰੋਜੈਕਟ ਤਹਿਤ ਜੋਧਾ ਭੈਣੀ ਤੋਂ ਚੱਕ ਬਾਜੀਦਾ (ਟਾਹਲੀਵਾਲਾ) ਸੜਕ ਦਾ ਵੀ ਨੀਂਹ ਪੱਥਰ ਰੱਖਿਆ ਗਿਆ, ਜੋ ਲਗਭਗ 1.48 ਕਿਲੋਮੀਟਰ ਲੰਬੀ ਹੈ ਅਤੇ ਇਸ ਉੱਤੇ ਕਰੀਬ 34.01 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਢੰਡੀ ਕਦੀਮ ਤੋਂ ਕਾਹਨੇ ਵਾਲਾ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਦੀ ਲੰਬਾਈ ਲਗਭਗ 1.31 ਕਿਲੋਮੀਟਰ ਹੈ ਅਤੇ ਇਸ ਉੱਤੇ ਕਰੀਬ 18.75 ਲੱਖ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਸਾਰੇ ਪ੍ਰੋਜੈਕਟਾਂ ਨਾਲ ਇਲਾਕੇ ਵਿੱਚ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ, ਪਿੰਡਾਂ ਦੀ ਆਪਸੀ ਕਨੈਕਟਿਵਿਟੀ ਵਿੱਚ ਸੁਧਾਰ ਆਵੇਗਾ ਅਤੇ ਆਮ ਜਨਤਾ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਉੱਤੇ ਹਾਜ਼ਰ ਲੋਕਾਂ ਨੇ ਇਨ੍ਹਾਂ ਵਿਕਾਸੀ ਯੋਜਨਾਵਾਂ ਦਾ ਖੁੱਲ੍ਹ ਕੇ ਸਵਾਗਤ ਕੀਤਾ ਅਤੇ ਇਲਾਕੇ ਦੇ ਵਿਕਾਸ ਲਈ ਇਸਨੂੰ ਇਕ ਮਹੱਤਵਪੂਰਨ ਕਦਮ ਦੱਸਿਆ।